15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

'ਭਵਿੱਖ ਦਾ ਨਕਸ਼ਾ ਬਣਾਉਣਾ : ਰਾਸ਼ਟਰੀ ਆਰਥਿਕ ਵਿਕਾਸ ਲਈ ਇਕ ਵੈਕਟਰ ਵਜੋਂ ਉੱਦਮਤਾ' ਵਿਸ਼ੇ 'ਤੇ ਸੈਮੀਨਾਰ <br/>

ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਦੇ ਅਰਥ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ 'ਭਵਿੱਖ ਦਾ ਨਕਸ਼ਾ ਬਣਾਉਣਾ : ਰਾਸ਼ਟਰੀ ਆਰਥਿਕ ਵਿਕਾਸ ਲਈ ਇਕ ਵੈਕਟਰ ਵਜੋਂ ਉੱਦਮਤਾ' ਵਿਸ਼ੇ 'ਤੇ ਸੈਮੀਨਾਰ ਹੋਇਆ, ਜਿਸਦੀ ਸ਼ੁਰੂਆਤ ਸ਼ਮ੍ਹਾਂ ਰੋਸ਼ਨ ਕਰਕੇ ਕੀਤੀ ਗਈ | ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਸਰਸਵਤੀ ਵੰਦਨਾ ਦਾ ਗਾਇਨ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਕਿਹਾ ਕਿ ਉੱਦਮਤਾ ਵਿਕਾਸ, ਆਰਥਿਕ ਵਿਕਾਸ, ਨੌਕਰੀਆਂ ਦੀ ਸਿਰਜਣਾ ਦੇ ਨਾਲ-ਨਾਲ ਸਮਾਜਿਕ ਪ੍ਰਭਾਵ ਲਈ ਬਹੁਤ ਜ਼ਰੂਰੀ ਹੈ | ਸੈਮੀਨਾਰ ਦੇ ਬੁਲਾਰੇ ਡਾ. ਤਨੀਮਾ ਦੱਤ, ਮਿੱਤਲ ਸਕੂਲ ਆਫ਼ ਬਿਜ਼ਨਸ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਰਾਸ਼ਟਰੀ ਆਰਥਿਕ ਵਿਕਾਸ ਨੂੰ ਚਲਾਉਣ ਵਿਚ ਉੱਦਮਤਾ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉੱਦਮੀ ਉੱਦਮ ਨੌਕਰੀਆਂ ਦੀ ਸਿਰਜਣਾ, ਨਵੀਨਤਾ ਅਤੇ ਟਿਕਾਊ ਵਿਕਾਸ ਵਿਚ ਕਿਵੇਂ ਯੋਗਦਾਨ ਪਾਉਂਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਨੇ ਨਵੇਂ ਕਾਰੋਬਾਰਾਂ ਲਈ ਜੀ. ਐਸ. ਟੀ ਦੀ ਸਾਰਥਕਤਾ, ਇਸਦੇ ਢਾਂਚੇ ਨੂੰ ਸਰਲ ਬਣਾਉਣ ਅਤੇ ਉਭਰਦੇ ਉੱਦਮੀਆਂ ਲਈ ਲਾਭ ਬਾਰੇ ਦੱਸਿਆ | ਇਸ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਮੁੱਖੀ ਪ੍ਰੋ. ਮੀਨਾਕਸ਼ੀ, ਪ੍ਰੋ. ਕਿਰਨਦੀਪ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਯਾਦ 'ਚ ਇਤਿਹਾਸਿਕ ਪਿੰਡ ਸਾਂਘਣਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਪ. ਸ. ਸ. ਫ. ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯੋਗ ਮੁਆਵਜ਼ਾ ਦੇਣ ਸੰਬੰਧੀ ਦਿੱਤੇ ਜਾ ਰਹੇ ਧਰਨਿਆਂ 'ਚ ਸ਼ਮੂਲੀਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।