29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮਿ੍ਤਸਰ ਵਲੋਂ ਵਿਦਿਆਰਥੀਆਂ ਨੂੰ 400 ਸਕੂਲ ਬੈਗ ਤੇ ਸਟੇਸ਼ਨਰੀ ਵੰਡੀ <br/>

ਅਜੀਤ ਡੈਸਕ 16-10-2025
ਅਜਨਾਲਾ, ਗੱਗੋਮਾਹਲ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੋਸਾਇਟੀ ਅੰਮਿ੍ਤਸਰ ਦੇ ਸਕੱਤਰ ਸੈਮਸਨ ਮਸੀਹ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਮਦਦ ਲਈ ਆਪ ਮੁਹਾਰੇ ਅੱਗੇ ਆਈ ਧਾਰਮਿਕ ਤੇ ਸਮਾਜਿਕ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮਿ੍ਤਸਰ ਵਲੋਂ ਹੜ੍ਹ ਪ੍ਰਭਾਵਿਤ ਅਜਨਾਲਾ ਖੇਤਰ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਸਕੂਲ ਬੈਗ, ਸਿੱਖਿਆ ਸਮਗਰੀ ਆਦਿ ਵੰਡਣ ਦੇ ਸਿਲਸਿਲੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਮਾਹਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਬਾ ਅਤੇ ਸਰਕਾਰੀ ਹਾਈ ਸਕੂਲ ਲੱਖੂਵਾਲ ਵਿਖੇ ਕੁੱਲ 400 ਸਕੂਲ ਬੈਗ ਤੇ ਸਟੇਸ਼ਨਰੀ ਵੰਡੀ ਗਈ | ਸਮਗਰੀ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਵਿਸ਼ੇਸ਼ ਬੁਲਾਰੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਨੇ ਦੱਸਿਆ ਕਿ ਟਰੱਸਟ ਦੇ ਪ੍ਰਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂ ਧਨ, ਮੰਜੇ ਬਿਸਤਰੇ, ਰਾਸ਼ਨ, ਦਵਾਈਆਂ ਤੇ ਹੋਰ ਲੋੜੀਂਦੀਆਂ ਵਸਤਾਂ ਲੋਕਾਂ ਦਰਮਿਆਨ ਵੰਡਣ ਦੀ ਸੇਵਾ ਜਾਰੀ ਹੈ | ਇਸ ਮੌਕੇ ਗੱਗੋਮਾਹਲ ਸਕੂਲ ਲੈਕਚਰਾਰ ਪਿ੍ਤਪਾਲ ਸਿੰਘ, ਥੋਬਾ ਸਕੂਲ ਇੰਚਾਰਜ ਰਵੀਦੀਪ ਸਿੰਘ, ਸਰਕਾਰੀ ਹਾਈ ਸਕੂਲ ਲੱਖੂਵਾਲ ਦੇ ਇੰਚਾਰਜ ਰਣਜੀਤ ਸਿੰਘ ਭੁੱਲਰ, ਮਾਸਟਰ ਪ੍ਰਭਜੋਤ ਸਿੰਘ, ਪੰਕਜ ਸਿੰਘ ਆਦਿ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦਾ ਜਿੱਥੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਟੜਾ ਜੈਮਲ ਸਿੰਘ ਵਿਖੇ ਬੈਂਕ 'ਚ ਲੱਗੀ ਅੱਗ ਅਗਲੀ ਖ਼ਬਰ ਗੁਰਬਾਣੀ ਲਿਖਣ-ਕਲਾ: ਜੁਗਤ ਤੇ ਅਭਿਆਸ ਵਿਸ਼ੇ 'ਤੇ ਵਿਸ਼ੇਸ਼ ਸੱਤ ਰੋਜ਼ਾ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।