28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪ੍ਰਧਾਨ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਦੋ ਹੋਰ ਟਰੱਕ ਸੁਲਤਾਨਪੁਰ ਲੋਧੀ ਲਈ ਕੀਤੇ ਰਵਾਨਾ <br/>

ਅਜੀਤ ਡੈਸਕ 16-10-2025
ਅੰਮਿ੍ਤਸਰ, 15 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਹੋਰ ਦੋ ਟਰੱਕ ਅੱਜ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤੇ | ਅੱਜ ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਘਰੇਲੂ ਸਾਮਾਨ ਦੇ ਨਾਲ-ਨਾਲ ਸਰਦੀਆਂ ਲਈ ਭਾਰੀ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਾਮਾਨ ਸ਼ਾਮਿਲ ਸੀ |
ਇਸ ਮੌਕੇ ਸ. ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਕਾਰਜਸ਼ੀਲ ਹੈ | ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਲੋੜ ਅਨੁਸਾਰ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਜਾ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਬੰਡਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਹਰਭਜਨ ਸਿੰਘ ਵਕਤਾ, ਰਾਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਪੰਥਕ ਕਵੀ ਬਲਬੀਰ ਸਿੰਘ ਬੱਲ ਨੂੰ ਸਦਮਾ, ਪਤਨੀ ਦਾ ਦਿਹਾਂਤ <br/> ਅਗਲੀ ਖ਼ਬਰ ਫੁਲਕਾਰੀ ਵਲੋਂ ਸਮਾਜ ਦੀ ਬਿਹਤਰੀ ਅਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਕੀਤੇ ਜਾ ਰਹੇ ਵੱਡੇ ਉਪਰਾਲੇ-ਮਿਨਾਕਸ਼ੀ ਖੰਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।