28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੰਥਕ ਕਵੀ ਬਲਬੀਰ ਸਿੰਘ ਬੱਲ ਨੂੰ ਸਦਮਾ, ਪਤਨੀ ਦਾ ਦਿਹਾਂਤ <br/>

ਅਜੀਤ ਡੈਸਕ 16-10-2025
ਮਾਨਾਂਵਾਲਾ, 15 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪੰਥਕ ਕਵੀ ਬਲਬੀਰ ਸਿੰਘ ਬੱਲ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸਰਦਾਰਨੀ ਸਤਵੰਤ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਪੰਥਕ ਕਵੀ ਸਭਾ ਦੇ ਕਾਨੂੰਨੀ ਸਲਾਹਕਾਰ ਤੇ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ ਐਡਵੋਕੇਟ ਨੇ ਸ. ਬੱਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪੰਥਕ ਕਵੀਆਂ ਰਛਪਾਲ ਸਿੰਘ ਪਾਲ, ਡਾ. ਹਰੀ ਸਿੰਘ ਜਾਚਕ, ਇੰਜੀ. ਕਰਮਜੀਤ ਸਿੰਘ ਨੂਰ, ਚੈਨ ਸਿੰਘ ਚੱਕਰਵਰਤੀ, ਬਲਬੀਰ ਸਿੰਘ ਕੰਵਲ, ਅਵਤਾਰ ਸਿੰਘ ਤਾਰੀ, ਜ਼ਮੀਰ-ਅਲੀ-ਜ਼ਮੀਰ, ਮਲਕੀਤ ਸਿੰਘ ਨਿਮਾਣਾ, ਮਨਜੀਤ ਕੌਰ ਪਹੁਵਿੰਡ, ਡਾ. ਸੁਖਜਿੰਦਰ ਕੌਰ, ਜਤਿੰਦਰ ਕੌਰ ਆਨੰਦਪੁਰੀ, ਸੁਖਜੀਵਨ ਸਿੰਘ ਸਫਰੀ ਆਦਿ ਨੇ ਵੀ ਬਲਬੀਰ ਸਿੰਘ ਬੱਲ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ <br/> ਅਗਲੀ ਖ਼ਬਰ ਪ੍ਰਧਾਨ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਦੋ ਹੋਰ ਟਰੱਕ ਸੁਲਤਾਨਪੁਰ ਲੋਧੀ ਲਈ ਕੀਤੇ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।