28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਵਰਪਾਲ ਵਿਖੇ ਸ਼ਾਮ ਨੂੰ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਕੱਲ੍ਹ ਤੋਂ ਸ਼ੁਰੂ <br/>

ਅਜੀਤ ਡੈਸਕ 16-10-2025
ਚੱਬਾ, 15 ਅਕਤੂਬਰ (ਜੱਸਾ ਅਣਜਾਣ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਪਿੰਡ ਵਰਪਾਲ ਪੱਤੀ ਮਸਤੂ ਕੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਮਲਕੀਤ ਸਿੰਘ ਵਰਪਾਲ ਇੰਚਾਰਜ ਕੜਾਹਿ ਪ੍ਰਸਾਦਿ ਸ੍ਰੀ ਦਰਬਾਰ ਸਾਹਿਬ ਨੇ ਦੱਸਿਆ ਕਿ ਪਿੰਡ ਵਰਪਾਲ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸੇਵਾਦਾਰ, ਐੱਨ. ਆਰ. ਆਈ. ਵੀਰਾਂ, ਬਾਬਾ ਬੁੱਢਾ ਸਾਹਿਬ ਜੀ ਸੇਵਾ ਸੋਸਾਇਟੀ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਵੇਰੇ 17 ਨੂੰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸ਼ਾਮ 17 ਤੇ 18 ਅਕਤੂਬਰ ਦਿਨ ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ 6 ਤੋਂ ਰਾਤ 12 ਵਜ਼ੇ ਤੱਕ ਮਹਾਨ ਗੁਰਮਤਿ ਸਮਾਗਮ ਸ਼ੁਰੂ ਹੋਣਗੇ | ਜਿਸ ਵਿਚ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਕਾਰ ਸੇਵਾ ਵਾਲੇ ਬਾਬੇ, ਨਿਰਮਲੇ ਸੰਤ, ਸਿੰਘ ਸਾਹਿਬਾਨਾਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਵੀ ਹਾਜ਼ਰੀ ਭਰਨਗੇ ਤੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਏ. ਆਈ. ਦੀਆਂ ਦੇਸ਼ 'ਚ ਚੁਣੌਤੀਆਂ 'ਤੇ ਕੀਤਾ ਮੰਥਨ <br/> ਅਗਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।