28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਮੇਅਰ ਅਤੇ ਕਮਿਸ਼ਨਰ ਨੇ ਨਿਗਮ ਦੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਬੈਠਕ <br/>

ਅਜੀਤ ਡੈਸਕ 16-10-2025
ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)- ਦੀਵਾਲੀ ਨੂੰ ਲੈ ਕੇ ਨਗਰ ਨਿਗਮ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਨਗਰ ਨਿਗਮ ਕਮਿਸ਼ਨਰ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਬੈਠਕ ਕੀਤੀ | ਇਸ ਦੌਰਾਨ ਮੇਅਰ ਭਾਟੀਆ ਵਲੋਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਦੀਵਾਲੀ ਦੇ ਮੌਕੇ 'ਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਨਗਰ ਨਿਗਮ ਦੀ ਬਣਦੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਸਾਰੇ ਵਿਭਾਗ ਆਪਣੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਗਰੀ ਅੰਮਿ੍ਤਸਰ ਦੀ ਦੀਵਾਲੀ ਅਹਿਮ ਮਹੱਤਤਾ ਹੈ | ਇਸ ਪਵਿੱਤਰ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਦਿਨ 'ਚ ਦੋ ਵਾਰ ਅਤੇ ਰਾਤ ਦੇ ਸਮੇਂ ਵੱਖਰੇ ਤੌਰ 'ਤੇ ਸਫ਼ਾਈ ਕਰਵਾਈ ਜਾਵੇ | ਇਸ ਦੌਰਾਨ ਉਨ੍ਹਾਂ ਨੇ ਫਾਇਰ ਬਿ੍ਗੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਚੌਕਸ ਰਹਿਣ ਤਾਂ ਜੋ ਸ਼ਹਿਰ 'ਚ ਆਤਸ਼ਬਾਜ਼ੀ ਦੇ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁਸਤੈਦ ਰਹਿਣ | ਉਨ੍ਹਾਂ ਸੀਵਰੇਜ ਵਿਭਾਗ ਨੂੰ ਹਦਾਇਤਾਂ ਕੀਤੀਆਂ ਕਿ ਸ਼ਹਿਰ 'ਚ ਜਿੱਥੇ ਵੀ ਸੀਵਰੇਜ ਜਾਮ ਸੰਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸੀਵਰੇਜ ਪ੍ਰਣਾਲੀ ਨੂੰ ਚੁਸਤ ਦਰੁਸਤ ਰੱਖਿਆ ਜਾਵੇ | ਇਸ ਮੌਕੇ 'ਤੇ ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਐੱਮ. ਟੀ. ਪੀ. ਨਰਿੰਦਰ ਸ਼ਰਮਾ, ਐੱਸ. ਈ. ਸੰਦੀਪ ਸਿੰਘ, ਐਕਸੀਅਨ ਭਿਲੰਦਰ ਸਿੰਘ, ਐੱਸ. ਪੀ. ਸਿੰਘ, ਮਨਜੀਤ ਸਿੰਘ, ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ, ਡਾ: ਰਮਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਯਾਨੰਦ ਨਗਰ ਪੰਚਾਇਤ ਦੇ ਦੇਵੀ ਨਗਰ ਇਲਾਕੇ 'ਚ 100 ਫੀਸਦੀ ਵਿਕਾਸ ਕਾਰਜ ਸ਼ੁਰੂ ਕਰ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਏ. ਆਈ. ਦੀਆਂ ਦੇਸ਼ 'ਚ ਚੁਣੌਤੀਆਂ 'ਤੇ ਕੀਤਾ ਮੰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।