28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਏ ਅਜਨਾਲਾ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ

ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨਾਲ ਬਾਪੂ ਤਰਸੇਮ ਸਿੰਘ ਤੇ ਹੋਰ ਪਾਰਟੀ ਆਗੂ ਪ੍ਰੈੱਸ ਕਲੱਬ ਅੰਮਿ੍ਤਸਰ ਵਿਖੇ ਨਜ਼ਰ ਆ ਰਹੇ ਹਨ | ਤਸਵੀਰ : ਹਰਜੀਤ ਸਿੰਘ <br/> 16-10-2025
ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਓਦੋਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੇ ਡੇਰਾ ਬਾਬਾ ਨਾਲ ਸੰਬੰਧਿਤ ਅਨੇਕਾਂ ਕਾਂਗਰਸੀ, ਆਪ ਤੇ ਹੋਰ ਪਾਰਟੀਆਂ ਦੇ ਆਗੂੁ ਤੇ ਵਰਕਾ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਪਾਰਟੀ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ ਤੇ ਹੋਰਨਾਂ ਆਗੂਆਂ ਵਲੋਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਪੂ ਤਰਸੇਮ ਸਿੰਘ ਤੇ ਸ: ਜੌਹਲ ਨੇ ਦੱਸਿਆ ਕਿ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਵਿਚ ਪਿੰਡ ਗਾਲਿਬ ਦੇ ਸਾਬਕਾ ਸਰਪੰਚ ਅਤੇ 2022 ਵਿਚ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਤੇ ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਚਰਨਜੀਤ ਸਿੰਘ ਗਾਲਿਬ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਆਪ ਪਾਰਟੀ ਦੇ ਐਗਰੀ ਸਪੋਰਟ ਕਾਰਪੋਰੇਸ਼ਨ ਦੇ ਸਾਬਕਾ ਡਾਇਰੈਕਟਰ ਚੰਨਣ ਸਿੰਘ ਆਪਣ ਵੱਡੀ ਗਿਣਤੀ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਨੀਤੀਆਂ 'ਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਏ ਹਨ | ਪਾਰਟੀ ਵਲੋਂ ਕੀਤੇ ਦਾਅਵੇ ਅਨੁਸਾਰ ਸ਼ਾਮਿਲ ਹੋਏ ਹੋਰ ਆਗੂਆਂ ਵਿਚ ਸੁਖਵਿੰਦਰ ਸਿੰਘ ਵਾਈਸ ਪ੍ਰਧਾਨ ਰਾਏ ਸਿੱਖ ਮਹਾਤਮ ਐਸੋਸੀਏਸ਼ਨ ਪੰਜਾਬ, ਸੁਖਵਿੰਦਰ ਸਿੰਘ ਅਜਨਾਲਾ ਕਾਂਗਰਸ, ਬਲਵਿੰਦਰ ਸਿੰਘ ਸਾਬਕਾ ਸਰਪੰਚ ਫੂਲੇਚੱਕ, ਸੱਤਪਾਲ ਸਿੰਘ ਸਾਬਕਾ ਸਰਪੰਚ ਪਿੰਡ ਨਵਾਂ ਡੱਲਾ ਕਾਂਗਰਸ, ਜਰਨੈਲ ਸਿੰਘ ਮੌਜੂਦਾ ਸਰਪੰਚ ਡੱਲਾ ਭੂਤਨਪੁਰਾ ਆਪ, ਰਣਜੀਤ ਸਿੰਘ ਗਾਲਿਬ ਕਿਸਾਨ ਆਗੂ,੍ਰ ਗੱਜਣ ਸਿੰਘ ਬੱਲੋਵਾਲ, ਪ੍ਰੇਮ ਸਿੰਘ ਡੱਲਾ ਆਪ ਪਾਰਟੀ, ਹਰਜੀਤ ਸਿੰਘ ਸਾਬਕਾ ਸਰਪੰਚ ਪਿੰਡ ਲਾਲ ਵਾਲਾ ਕਾਂਗਰਸ, ਗੁਰਭੇਜ ਸਿੰਘ ਮਾਕੋਵਾਲ ਨਿਰਭੈ ਸਿੰਘ ਮਾਸਟਰ ਅਜਨਾਲਾ, ਲਵਪ੍ਰੀਤ ਸਿੰਘ ਸਰਪੰਚ ਅਬਾਦੀ ਹਰਨਾਮ ਸਿੰਘ 'ਆਪ' ਅਤੇ ਯੋਧਾ ਸਿੰਘ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਵਰਕਰ ਵੀ ਸ਼ਾਮਿਲ ਹੋਏ | ਇਸ ਮੌਕੇ ਬਾਪੂ ਤਰਸੇਮ ਸਿੰਘ ਤੇ ਸ: ਜੌਹਲ ਤੋਂ ਇਲਾਵਾ ਇਸ ਭਾਈ ਭੁਪਿੰਦਰ ਸਿੰਘ ਗੱਦਲੀ, ਐਡਵੋਕੇਟ ਕਰਨਵੀਰ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਸੁਰਿੰਦਰਪਾਲ ਸਿੰਘ ਤਾਲਿਬਪੁਰਾ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਹੱਦੀ ਪਿੰਡ ਕੱਕੜ ਤੋਂ ਡਰੋਨ, ਪਿਸਟਲ ਤੇ ਜਿੰਦਾ ਰੌਂਦ ਬਰਾਮਦ <br/> ਅਗਲੀ ਖ਼ਬਰ ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਕਰਵਾਉਣ ਲਈ 85 ਥਾਵਾਂ 'ਤੇ ਜਲਦ ਕੰਮ ਹੋਵੇਗਾ ਸ਼ੁਰੂ-ਗੋਇਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।