28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸਰਹੱਦੀ ਪਿੰਡ ਕੱਕੜ ਤੋਂ ਡਰੋਨ, ਪਿਸਟਲ ਤੇ ਜਿੰਦਾ ਰੌਂਦ ਬਰਾਮਦ <br/>

ਅਜੀਤ ਡੈਸਕ 16-10-2025
ਚੋਗਾਵਾਂ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਨਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ, ਡਰੋਨਾਂ ਰਾਹੀਂ ਅਸਲਾ ਭੇਜ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਪਰ ਫੌਜ ਦੇ ਜਵਾਨਾਂ ਵਲੋਂ ਸਰਹੱਦ 'ਤੇ ਬਾਜ ਅੱਖ ਰੱਖ ਕੇ ਪਾਕਿਸਤਾਨ ਦੀਆਂ ਕੋਝੀਆਂ ਹਰਕਤਾਂ ਨੂੰ ਨਾਕਾਮਯਾਬ ਕੀਤਾ ਜਾ ਰਿਹਾ | ਬੀਤੀ ਰਾਤ ਬੀ. ਓ. ਪੀ. ਰੀਅਰ ਕੱਕੜ 100 ਬਟਾਲੀਅਨ ਫੌਜ ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਸਰਹੱਦੀ ਪਿੰਡ ਕੱਕੜ ਤੋਂ ਇਕ ਪਾਕਿਸਤਾਨੀ ਡਰੋਨ, ਪਿਸਟਲ, ਮੈਗਜ਼ੀਨ ਸਮੇਤ ਜਿੰਦਾ ਰੌਂਦ ਬਰਾਮਦ ਕਰਨ ਦੀ ਖਬਰ ਹੈ | ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੇ ਜਵਾਨ ਨੂੰ ਗਸ਼ਤ ਦੌਰਾਨ ਇਕ ਛੋਟਾ ਡਰੋਨ, ਦੋ ਮੈਗਜ਼ੀਨ, 6 ਜਿੰਦਾ ਰੌਂਦ ਬਰਾਮਦ ਹੋਏ | ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਡਰੋਨ ਤੇ ਹਥਿਆਰਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ | ਡਰੋਨ, ਪਿਸਟਲ ਤੇ ਮੈਗਜ਼ੀਨ ਨੂੰ ਥਾਣਾ ਲੋਪੋਕੇ ਪੁਲਿਸ ਨੂੰ ਸੌਂਪ ਦਿੱਤਾ ਗਿਆ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਏਅਰ ਕਰਾਫਟ ਅਤੇ ਅਸਲਾ ਐਕਟ ਅਧੀਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਐਕਸੈਲਸਮ ਹਾਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਏ ਅਜਨਾਲਾ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੱਖ-ਵੱਖ ਪਾਰਟੀਆਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।