28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੁਲਤਾਨਵਿੰਡ ਦੇ ਟੈਪਿਲ ਕਾਲੋਨੀ, ਪੱਤੀ ਮਨਸੂਰ ਦੀ ਤੇ ਪੱਤੀ ਮਲਕੋ ਵਿਚ ਲੱਗੇ ਕੂੜੇ ਦੇ ਢੇਰ

ਪਿੰਡ ਸੁਲਤਾਨਵਿੰਡ ਵੱਖ-ਵੱਖ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰ | ਤਸਵੀਰਾਂ : ਗੁਰਨਾਮ ਸਿੰਘ ਬੁੱਟਰ <br/> 16-10-2025
ਸੁਲਤਾਨਵਿੰਡ, 15 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਗਰ-ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀਆਂ ਵੱਖ ਵੱਖ ਪੱਤੀਆਂ ਟੈਪਿਲ ਕਲੋਨੀ, ਮਨਸੂਰ ਦੀ ਅਤੇ ਮਲਕੋ ਦੀ ਵਿਖੇ ਕੂੜੇ ਦੇ ਢੇਰਾਂ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ ਹਨ | ਇਸ ਮੌਕੇ ਗੱਲਬਾਤ ਕਰਦਿਆਂ ਵੱਖ ਵੱਖ ਇਲਾਕਾ ਵਾਸੀਆਂ ਨੇ ਦੱਸਿਆ ਕਿ ਪਿੰਡ ਸੁਲਤਾਨਵਿੰਡ ਵਿਚ ਕੂੜਾ ਚੁੱਕਣ ਵਾਲੀਆਂ ਗੱਡੀਆ ਨਾ ਆਉਣ ਕਾਰਨ ਕੂੜੇ ਦੇ ਢੇਰ ਲੱਗੇ ਹੋਏ ਹਨ | ਉਨ੍ਹਾਂ ਦੱਸਿਆ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਮਾਨ ਵਲੋ ਪੰਜਾਬ ਨੂੰ ਸਾਫ ਸੁਥਰਾ ਰੱਖਣ ਲਈ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਜਿੱਥੇ ਪੰਜਾਬ 'ਚ ਇਕ ਹਫਤੇ ਵਿਚ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇਗਾ ਉੱਥੇ ਹੀ ਪੰਜਾਬ ਨੂੰ ਸਾਫ ਸੁਥਰਾ ਰੱਖਣ ਲਈ ਕੋਈ ਬਾਕੀ ਕਸਰ ਨਹੀਂ ਛੱਡੀ ਜਾਵੇਗੀ ਪਰ ਇਹ ਸਭ ਕੁਝ ਉਲਟ ਹੋ ਰਿਹਾ | ਉਨ੍ਹਾਂ ਦੱਸਿਆ ਕਿ ਕੂੜਾ ਇਕੱਠਾ ਹੋਣ ਕਰਕੇ ਕਈ ਕਈ ਦਿਨ ਗਲੀਆਂ ਅਤੇ ਬਾਜ਼ਾਰਾਂ ਵਿਚ ਰੁਲਦਾ ਰਹਿੰਦਾ ਹੈ ਜਿਸ ਨੂੰ ਅਵਾਰਾ ਪਸ਼ੂ ਅਤੇ ਕੁੱਤੇ ਖਿਲਾਰਦੇ ਰਹਿੰਦੇ ਹਨ ਪਰ ਪ੍ਰਸ਼ਾਸਨ ਬਿਲਕੁਲ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਦੀ ਸਿਫਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਤਿਹਾਸਕ ਪਿੰਡ ਸੁਲਤਾਨਵਿੰਡ ਦੀਆਂ ਗਲੀਆਂ, ਨਾਲੀਆਂ ਅਤੇ ਸੜਕਾਂ ਦਾ ਸੁੰਦਰੀਕਰਨ ਕਰਕੇ ਇੱਕ ਨਵਾਂ ਰੂਪ ਦਿੱਤਾ ਹੈ | ਇਸੇ ਤਰ੍ਹਾਂ ਪਿੰਡ ਸੁਲਤਾਨਵਿੰਡ ਵਿਖੇ ਕੂੜੇ ਦੀ ਸਮੱਸਿਆ ਦਾ ਵੀ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਪਿੰਡ ਵਾਸੀ ਵੀ ਸੁੱਖ ਦੀ ਜ਼ਿੰਦਗੀ ਬਤੀਤ ਕਰ ਸਕਣ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸਿੰਘ ਸਾਹਿਬ ਤੇ ਪ੍ਰਧਾਨ ਧਾਮੀ ਸਮੇਤ ਵੱਡੀ ਗਿਣਤੀ 'ਚ... ਅਗਲੀ ਖ਼ਬਰ ਨਗਰ ਨਿਗਮ ਦੀ ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੀ ਪਾਣੀ ਦੀ ਦੁਰਵਰਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।