ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ (ਬ) ਨਾਲ ਸੰਬੰਧਿਤ ਸੀਨੀਅਰ ਪੰਥਕ ਆਗੂ ਭਾਈ ਰਾਮ ਸਿੰਘ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਸਥਾਨਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਨਜ਼ਦੀਕ ਸਥਿਤ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਹੁ ਰੀਤਾਂ ਅਨੁਸਾਰ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਦਮਦਮੀ ਟਕਸਾਲ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਤੇ ਸਿੱਖ ਸੰਗਤਾਂ ਸ਼ਾਮਿਲ ਹੋਈਆਂ | ਸਿੰਘ ਸਾਹਿਬ ਤੇ ਪ੍ਰਧਾਨ ਧਾਮੀ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਮਿ੍ਤਕ ਦੇਹ 'ਤੇ ਦੁਸ਼ਾਲੇ ਭੇਟ ਕੀਤੇ ਗਏ ਅਤੇ ਭਾਈ ਸਾਹਿਬ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਅਰਦਾਸ ਉਪਰੰਤ ਭਾਈ ਰਾਮ ਸਿੰਘ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਵਿਦੇਸ਼ ਤੋਂ ਪਰਤੇ ਸਪੁੱਤਰ ਸਰਤਾਜ ਸਿੰਘ ਨੇ ਦਿੱਤੀ | ਭਾਈ ਰਾਮ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਬੰਡਾਲਾ, ਅਜੈਬ ਸਿੰਘ ਅਭਿਆਸੀ, ਗੁਰਪ੍ਰੀਤ ਸਿੰਘ ਝੱਬਰ, ਦਮਦਮੀ ਟਕਸਾਲ ਵਲੋਂ ਭਾਈ ਸਾਹਿਬ ਸਿੰਘ ਤੇ ਬਾਬਾ ਬਲਵਿੰਦਰ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਸਵਿੰਦਰ ਸਿੰਘ ਜੱਸੀ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਤਿੰਦਰ ਸਿੰਘ, ਵਧੀਕ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਿ੍ੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜੇ. ਪੀ. ਸਿੰਘ, ਪੰਥਕ ਆਗੂ ਭਾਈ ਮੋਹਕਮ ਸਿੰਘ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਨਰਲ ਸਕੱਤਰ ਐਡਵੋਕੇਟ ਜਸਬੀਰ ਸਿੰਘ ਘੁੰਮਣ ਤੇ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪਰਮਜੀਤ ਸਿੰਘ ਬਾਜਵਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਕਾਲੀ ਆਗੂੁ ਕੁਲਦੀਪ ਸਿੰਘ ਪੰਡੋਰੀ, ਕਰਨੈਲ ਸਿੰਘ ਪੀਰਮੁਹੰਮਦ, ਫੈਡਰੇਸ਼ਨ ਆਗੂ ਕੰਵਰ ਚੜ੍ਹਤ ਸਿੰਘ, ਪਿ੍ੰ. ਕੁਲਵਿੰਦਰ ਸਿੰਘ, ਸਾਬਕਾ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਭੂਰਾਕੋਹਨਾ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਤੇ ਰਣਧੀਰ ਸਿੰਘ, ਗੁਰਮੀਤ ਸਿੰਘ ਸੁਰਸਿੰਘ, ਸਾਬਕਾ ਡਿਪਟੀ ਡਾਇਰੈਕਟਰ ਤੇ ਜ਼ਿਲ੍ਹਾ ਅਟਾਰਨੀ ਸਲਵਿੰਦਰ ਸਿੰਘ ਸੱਗੂ, ਰਾਮਗੜੀਆ ਭਾਈਚਾਰੇ ਦੇ ਆਗੂ ਮਨਜੀਤ ਸਿੰਘ ਮੰਜ਼ਿਲ ਤੇ ਹਰਿੰਦਰ ਸਿੰਘ ਪਦਮ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਰਿਸ਼ਤੇਦਾਰ ਸਨੇਹੀ ਹਾਜ਼ਰ ਸਨ |