ਮਜੀਠਾ, 16 ਅਕਤੂਬਰ (ਜਗਤਾਰ ਸਿੰਘ ਸਹਿਮੀ)-ਸਿੱਖਾਂ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਦੇ ਪੈਟਰਨ ਸ: ਰਾਜਮਹਿੰਦਰ ਸਿੰਘ ਮਜੀਠਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਮਜੀਠਾ ਵਿਖੇ ਮੈਂਬਰ ਇੰਚਾਰਜ ਸੁਖਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਤੇ ਸਕੂਲ ਪਿ੍ੰਸੀਪਲ ਅੰਮਿ੍ਤਬੀਰ ਕੌਰ ਦੇ ਸੁਚੱਜੇ ਪ੍ਰਬੰਧਾਂ ਹੇਠ ਇਕ ਵਿਸ਼ਾਲ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਇਹ ਸਿਹਤ ਕੈਂਪ ਅਮਨਦੀਪ ਹਸਪਤਾਲ ਅੰਮਿ੍ਤਸਰ ਅਤੇ ਏਐਸਜੀ ਆਈ ਕੇਅਰ ਅੰਮਿ੍ਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਅੱਖਾਂ, ਬੱਚਿਆਂ ਦੀਆਂ ਆਮ ਬਿਮਾਰੀਆਂ ਅਤੇ ਅÏਰਤਾਂ ਨਾਲ ਸੰਬੰਧਤ ਸਿਹਤ ਸਮੱਸਿਆਵਾਂ ਦਾ ਨਿਰੀਖਣ ਕੀਤਾ | ਕੈਂਪ ਦੌਰਾਨ ਸਕੂਲ ਦੇ ਬੱਚਿਆਂ ਸਮੇਤ ਸੈਂਕੜੇ ਲੋਕਾਂ ਨੇ ਆਪਣਾ ਸਿਹਤ ਸੰਬੰਧੀ ਜਾਂਚ ਕਰਵਾਈ, ਜਿਨ੍ਹਾਂ ਵਿਚ ਮੁਫਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਗਈਆਂ | ਸਮਾਪਤੀ 'ਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਡਾਕਟਰਾਂ ਜਿਨਾਂ ਵਿੱਚ ਡਾ ਜਸਲੀਨ ਅਰੋੜਾ, ਡਾਕਟਰ ਨਾਇਨਾ ਤੇ ਡਾਕਟਰ ਅਮਨ ਸਮੇਤ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਵੀ ਕੀਤਾ ਗਿਆ | ਕੈਂਪ ਦੌਰਾਨ ਬਚਿੱਤਰ ਸਿੰਘ ਲਾਲੀ ਢਿੰਗਨੰਗਲ, ਸਕੂਲ ਸਟਾਫ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ |