17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਣੀਕੇ ਦੀ ਅਗਵਾਈ 'ਚ ਵਰਕਰ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਕੇ ਵੱਡੀ ਲੀਡ ਨਾਲ ਜਿਤਾਉਣਗੇ-ਗਿੱਲ ਜੇਠੂਵਾਲ <br/>

ਅਜੀਤ ਡੈਸਕ 17-10-2025
ਜੇਠੂਵਾਲ, 16 ਅਕਤੂਬਰ (ਮਿੱਤਰ ਪਾਲ ਸਿੰਘ ਰੰਧਾਵਾ)-ਹਲਕਾ ਵਿਧਾਨ ਸਭਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਿਨਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਹਲਕਾ ਅਟਾਰੀ ਦੇ ਸਮੂਹ ਅਕਾਲੀ ਆਗੂ ਤੇ ਵਰਕਰ ਹਲਕਾ ਤਰਨ ਤਾਰਨ ਦੇ ਪਿੰਡਾਂ 'ਚ ਚੋਣ ਪ੍ਰਚਾਰ ਕਰਕੇ ਉਨ੍ਹਾਂ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਰਾਣੀਕੇ ਵਲੋਂ ਆਗੂਆਂ ਤੇ ਵਰਕਰਾਂ ਦੀਆਂ ਹਲਕੇ 'ਚ ਡਿਊਟੀਆਂ ਲਾ ਦਿੱਤੀਆਂ ਗਈਆਂ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਐਸ. ਸੀ. ਵਿੰਗ ਅੰਮਿ੍ਤਸਰ ਦੇ ਦਿਹਾਤੀ ਮੀਤ ਪ੍ਰਧਾਨ ਕਰਮ ਸਿੰਘ ਗਿੱਲ ਜੇਠੂਵਾਲ ਨੇ ਗੱਲਬਾਤ ਕਰਦਿਆਂ ਕੀਤਾ |
ਸ: ਗਿੱਲ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਹਲਕਾ ਤਰਨ ਤਾਰਨ ਦੇ ਪਿੰਡਾਂ ਵਿਚੋਂ ਵੋਟਰਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਨੇ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ਜਗਜੀਤ ਸਿੰਘ ਜੱਗੀ, ਤਰਸੇਮ ਸਿੰਘ, ਸੰਤੋਖ ਸਿੰਘ, ਗੁਰਜੀਤ ਸਿੰਘ, ਹਰਪਾਲ ਸਿੰਘ ਭਾਲਾ, ਗੁਰਪ੍ਰੀਤ ਸਿੰਘ ਬਿੱਟੂ, ਕੁਲਦੀਪ ਸਿੰਘ ਫੌਜੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖਾਦਾਂ ਦੀ ਕਾਲਾ ਬਾਜ਼ਾਰੀ ਰੋਕਣ ਲਈ ਵਿਧਾਇਕ ਧਾਲੀਵਾਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਵਿਖੇ ਅੱਖਾਂ, ਬੱਚਿਆਂ ਤੇ ਅÏਰਤਾਂ ਦੀਆਂ ਬਿਮਾਰੀਆਂ ਸੰਬੰਧੀ ਮੁਫ਼ਤ ਨਿਰੀਖਣ ਕੈਂਪ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।