ਅੰਮਿ੍ਤਸਰ, 16 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਦੀ ਮੈਂਟਲ ਹੈਲਥ ਨਰਸਿੰਗ ਦੀ ਟੀਮ ਵਲੋਂ ਮਾਨਸਿਕ ਸਿਹਤ ਨਾਲ ਸੰਬੰਧਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ ਦੇ ਨਿਰਦੇਸ਼ਾਂ 'ਤੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਬਾਹਰ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸੰਬੰਧ 'ਚ ਲਗਾਏ ਗਏ ਇਸ ਕੈਂਪ ਦੌਰਾਨ ਕਾਲਜ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਐੱਮ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਨਰਸਿੰਗ ਅਤੇ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਪੋਸਟਰ ਪ੍ਰੈਜ਼ਨਟੇਸ਼ਨ ਰਾਹੀਂ ਮਾਨਸਿਕ ਸਿਹਤ ਵੱਲ ਖਾਸ ਧਿਆਨ ਦੇਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਨਸਿਕ ਸਿਹਤ ਨੂੰ ਉਤਸ਼ਾਰਿਤ ਕਰਨ ਦੇ ਨਾਲ-ਨਾਲ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ 'ਚ ਸ਼ੂਗਰ ਦੀ ਜਾਂਚ, ਭਾਰ ਤੋਲਣ, ਬੀ. ਪੀ. ਚੈੱਕ ਕਰਨ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ ਤੇ ਮਰੀਜ਼ਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ ਵੰਡੀਆਂ ਗਈਆਂ |