ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਆਗੂਆਂ ਨੇ ਕਿਹਾ ਹੈ ਕਿ ਜੇਕਰ ਭਾਰਤ ਦੀ ਭਾਜਪਾ ਸਰਕਾਰ ਵਲੋਂ ਤਾਲਿਬਾਨੀਆਂ, ਜਿਨ੍ਹਾਂ ਨੂੰ ਭਾਜਪਾ ਅਤਿਵਾਦੀ ਕਹਿੰਦੀ ਸਨ, ਦੀ ਅਫ਼ਗਾਨ ਸਰਕਾਰ ਨਾਲ ਸਮਝੌਤਾ ਕਰਕੇ ਕਾਬਲ ਵਿਖੇ ਭਾਰਤੀ ਦੂਤਾਵਾਸ ਖੋਲ੍ਹਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ? ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ ਤੇ ਡਾ. ਸੁਖਦੇਵ ਸਿੰਘ ਬਾਬਾ ਨੇ ਜਾਰੀ ਸਾਂਝੇ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮੀਰ ਖ਼ਾਨ ਮੁਤੱਕੀ ਦੀ ਭਾਰਤ ਫੇਰੀ ਦੌਰਾਨ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਭਾਰਤ ਵਲੋਂ ਕਾਬਲ ਵਿਖੇ ਦੂਤਾਵਾਸ ਖੋਲਿ੍ਹਆ ਜਾ ਰਿਹਾ ਹੈ, ਜਦਕਿ ਵੱਖ-ਵੱਖ ਮੁਲਕਾਂ ਨੇ ਮੌਜੂਦਾ ਅਫ਼ਗਾਨ ਸਰਕਾਰ ਨੂੰ ਅਜੇ ਤੱਕ ਮਾਨਤਾ ਨਹੀਂ ਦਿੱਤੀ | ਕਮੇਟੀ ਆਗੂਆਂ ਨੇ ਯਾਦ ਕਰਵਾਇਆ ਕਿ ਤਾਲਿਬਾਨੀਆਂ ਨੇ ਸਿੱਖਾਂ ਅਤੇ ਹਿੰਦੂਆਂ ਦੇ ਵੱਡੀ ਗਿਣਤੀ ਵਿਚ ਕਤਲੇਆਮ ਦੇ ਇਲਾਵਾ ਗੁਰਦੁਆਰਿਆਂ ਅਤੇ ਮੰਦਿਰਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਨ੍ਹਾ ਨੂੰ ਮੁਲਕ ਛੱਡਣ ਲਈ ਮਜ਼ਬੂਰ ਕੀਤਾ ਸੀ | ਉਨ੍ਹਾਂ ਕਿਹਾ ਕਿ ਹਵਾਰਾ ਕਮੇਟੀ, ਜੋ ਸਿੱਖਾਂ ਦੇ ਹੱਕਾਂ ਲਈ ਪਹਿਰੇਦਾਰੀ ਕਰਦੀ ਹੈ, ਇਸ ਲਈ ਇਸ ਸਵਾਲ ਦਾ ਜਵਾਬ ਚਾਹੁੰਦੀ ਹੈ ਕਿ ਭਾਰਤ ਨੇ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਨੂੰ ਪੁੱਛਿਆ ਸੀ ਕਿ ਸਿੱਖਾਂ ਦੇ ਕਾਤਲਾਂ ਦੇ ਖਿਲਾਫ ਉਨ੍ਹਾਂ ਨੇ ਹੁਣ ਤੱਕ ਕੋਈ ਕਾਰਵਾਈ ਕੀਤੀ ਹੈ? ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਹਿੰਦੂਆਂ ਦਾ ਜੋ ਜਾਨੀ ਅਤੇ ਮਾਲੀ ਨੁਕਸਾਨ ਅਫ਼ਗਾਨਿਸਤਾਨ ਵਿਚ ਹੋਇਆ ਹੈ ਓਨਾ ਪਾਕਿਸਤਾਨ ਵਿਚ ਨਹੀਂ ਹੋਇਆ | ਇਸਦੇ ਬਾਵਜੂਦ ਉਨ੍ਹਾਂ ਨੂੰ ਸ਼ਾਹੀ ਸਨਮਾਨ ਦਿੱਤਾ ਗਿਆ ਜੋ