17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਾਲਸਾ ਕਾਲਜ ਵਲੋਂ 'ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ' ਵਿਸ਼ੇ 'ਤੇ ਕੌਮੀ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਜੱਸ)-ਸਥਾਨਕ ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਦੀ ਮੈਥੇਮੈਟੀਕਲ ਸੁਸਾਇਟੀ ਵਲੋਂ ਆਈ. ਆਈ. ਟੀ. ਰੋਪੜ ਦੇ ਸਹਿਯੋਗ ਨਾਲ 'ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ' ਵਿਸ਼ੇ 'ਤੇ 8ਵਾਂ ਕੌਮੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਆਈ. ਆਈ. ਟੀ. ਰੋਪੜ ਤੋਂ ਪੁੱਜੇ ਮੁੱਖ ਬੁਲਾਰੇ ਡਾ. ਤਪਸ਼ ਚੈਟਰਜੀ ਅਤੇ ਡਾ. ਪੁਨੀਤ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇ ਨਾਲ ਸੰਬੰਧਿਤ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਡਾ. ਚੈਟਰਜੀ ਅਤੇ ਡਾ. ਗੋਇਲ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ, ਜਿਵੇਂ ਕਿ ਗੇਟ ਅਤੇ ਆਈ. ਆਈ. ਟੀ. ਜੈਮ 'ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕਰਨ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਕਾਲਜ ਦੇ ਸਟੂਡੈਂਟਸ ਵੈਲਫੇਅਰ ਡੀਨ ਡਾ. ਦਲਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ, ਜਦਕਿ ਵਿਭਾਗ ਮੁੱਖੀ ਪ੍ਰੋ: ਰਜਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਅ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਗਣਿਤ ਵਿਭਾਗ ਦੇ ਮੁਖੀ ਡਾ. ਜਤਿੰਦਰ ਸਿੰਘ ਨੇ ਗਣਿਤ ਵਿਸ਼ੇ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਤੇ ਡਾ. ਨਵਯੋਧ ਸਿੰਘ ਨੇ ਪ੍ਰੋਗਰਾਮ ਆਰਗੇਨਾਈਜ਼ਿੰਗ ਸਕੱਤਰ ਵਜੋਂ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਵਿਹੜੇ 'ਚ ਲੱਗੀਆਂ 'ਡੈਜ਼ਲਿੰਗ ਦੀਵਾਲੀ ਫੇਟ' ਦੀਆਂ ਰੌਣ... ਅਗਲੀ ਖ਼ਬਰ ਕੈਰੋਂ ਦੇ ਨਵਾਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਰਾਂਕੋਟ ਦੇ ਜਥੇਬੰਦਕ ਸਕੱਤਰ ਬਣਨ ਨਾਲ ਮਾਝੇ 'ਚ ਅਕਾਲੀ ਦਲ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।