16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ 10 ਰੋਜ਼ਾ ਸੀ.ਏ.ਟੀ.ਸੀ. ਕੈਂਪ 'ਚ ਹਿੱਸਾ ਲਿਆ <br/>

ਅਜੀਤ ਡੈਸਕ 17-10-2025
ਮਾਨਾਂਵਾਲਾ, 16 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਦੇ ਐੱਨ.ਸੀ.ਸੀ. ਕੈਡਿਟਸ ਨੇ 11 ਪੰਜਾਬ ਬਟਾਲੀਅਨ ਐੱਨ.ਸੀ.ਸੀ. ਵਲੋਂ ਕਰਵਾਏ ਗਏ 10 ਰੋਜ਼ਾ ਸੀ.ਏ. ਟੀ. ਸੀ.-15 ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਕੈਂਪ ਦੌਰਾਨ 25 ਵਿਦਿਆਰਥੀਆਂ ਨੇ ਡਿ੍ਲ, ਫਾਈਰਿੰਗ, ਫਿਜ਼ੀਕਲ ਟ੍ਰੇਨਿੰਗ, ਸਫਾਈ ਅਭਿਆਨ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪੇਸ਼ਕਾਰੀ ਰਾਹੀਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ ਅਤੇ ਸੀ.ਟੀ.ਓ. ਜਤਿੰਦਰ ਸਿੰਘ ਵਲੋਂ ਇਨ੍ਹਾਂ ਐੱਨ.ਸੀ.ਸੀ. ਕੈਡਿਟਸ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਸਭਨਾਂ ਵਿਦਿਆਰਥੀਆਂ ਨੂੰ ਸਕੂਲ ਵਿਚ ਹੋਣ ਵਾਲੀਆਂ ਗਤੀਵਿਧੀਆਂ ਅਤੇ ਪ੍ਰਤਿਯੋਗਿਤਾਵਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਵੀ ਕੀਤਾ |

ਪਿਛਲੀ ਖ਼ਬਰ ਬੀਬੀ ਮਨਿੰਦਰ ਕੌਰ ਨਮਿਤ ਪਾਠ ਦਾ ਭੋਗ 18 ਨੂੰ ਅਗਲੀ ਖ਼ਬਰ ਸੁਲਤਾਨਵਿੰਡ ਪਿੰਡ ਵਲੋਂ ਗੋਦ ਲਏ ਪਿੰਡਾਂ ਦੇ ਮੁਹਤਬਰਾਂ ਤੇ ਪਿੰਡ ਵਾਸੀਆਂ ਦੀ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਈ ਇਕੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।