ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਦੀਵਾਲੀ ਦੇ ਮੌਕੇ 'ਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ 'ਸੇਫ਼ ਦਾ ਅਰਥ ਏ. ਟੂ ਜੈੱਡ' ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਸਥਾਨਕ ਬੱਸ ਅੱਡੇ ਨੇੜੇ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਅਤੇ ਕੂੜੇ ਨੂੰ ਸਿਰਫ਼ ਕੂੜੇਦਾਨਾਂ 'ਚ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਰਸਤੇ 'ਤੇ ਪਈ ਗੰਦਗੀ ਨੂੰ ਹਟਾਇਆ ਗਿਆ | ਇਸ ਮੁਹਿੰਮ ਦੀ ਅਗਵਾਈ ਕਰਦੇ ਹੋਏ ਸਿਹਤ ਅਫ਼ਸਰ ਡਾ: ਕਿਰਨ ਕੁਮਾਰ ਨੇ ਕਿਹਾ ਕਿ ਉਕਤ ਸੰਸਥਾ ਵਲੋਂ ਸਮਾਜ ਭਲਾਈ ਦੇ ਕਾਰਜਾਂ 'ਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ | ਜਿਸ ਦੇ ਤਹਿਤ ਸੰਸਥਾ ਵਲੋਂ ਸ਼ਹਿਰ ਦੀ ਸਫ਼ਾਈ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਅੱਜ ਬੱਸ ਅੱਡੇ ਨੇੜਿਓਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਸੀ | ਜਿਸ ਵਿਚ ਸੰਸਥਾ ਦੇ ਤਿੰਨ ਦਰਜਨ ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ | ਇਸ ਮੌਕੇ 'ਤੇ ਚੀਫ਼ ਸੈਨੇਟਰੀ ਇੰਸਪੈਕਟਰ ਵਿਜੇ ਗਿੱਲ, ਸੰਸਥਾ ਵਲੋਂ ਅਵਿਨਾਸ਼, ਖ਼ੁਸ਼ਪ੍ਰੀਤ ਕੌਰ, ਕਾਜਲ, ਕਿਰਨ, ਫ਼ਰਿਆਦ, ਸੀ. ਐੱਫ. ਦਵਿੰਦਰ ਕੌਰ, ਤੇਜਿੰਦਰ ਕੌਰ, ਪਰਮਜੀਤ ਕੌਰ, ਸੁਭਾਸ਼, ਸੁਪਰਵਾਈਜ਼ਰ ਪ੍ਰਗਟ ਐਨਥਨੀ, ਮਨਪ੍ਰੀਤ, ਰਾਕੇਸ਼ ਕੁਮਾਰ, ਸਤਨਾਮ ਆਦਿ ਮੌਜੂਦ ਸਨ |
ਨਗਰ ਨਿਗਮ ਅਤੇ ਸਮਾਜ ਸੇਵੀ ਸੰਸਥਾ ਵਲੋਂ ਸਾਂਝੇ ਤੌਰ 'ਤੇ ਬੱਸ ਅੱਡੇ ਨੇੜੇ ਸਫ਼ਾਈ ਮੁਹਿੰਮ ਚਲਾਈ <br/>
ਅਜੀਤ ਡੈਸਕ
17-10-2025