16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੁਲਿਸ ਥਾਣਾ ਰਾਜਾਸਾਂਸੀ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ <br/>

ਅਜੀਤ ਡੈਸਕ 17-10-2025
ਰਾਜਾਸਾਂਸੀ, 16 ਅਕਤੂਬਰ (ਹਰਦੀਪ ਸਿੰਘ ਖੀਵਾ)-ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਅਤੇ ਡੀ.ਐਸ.ਪੀ ਰਾਜਾਸਾਂਸੀ ਨੀਰਜ ਕੁਮਾਰ ਦੀ ਅਗਵਾਈ ਹੇਠ ਥਾਣਾ ਰਾਜਾਸਾਂਸੀ ਪੁਲਿਸ ਵਲੋਂ ਇਕ ਦੋਸ਼ੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਸੂਚਨਾ ਅਨੁਸਾਰ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਬਾਈਪਾਸ ਅਜਨਾਲਾ ਰੋਡ ਉਠੀਆਂ ਨੇੜੇ ਵਜੀਰ ਸਿੰਘ ਵਾਸੀ ਭਿੱਟੇਵੱਡ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਇਸ ਸੰਬੰਧੀ ਥਾਣਾ ਰਾਜਾਸਾਂਸੀ ਵਿਖੇ ਉਕਤ ਵਿਅਕਤੀ ਖ਼ਿਲਾਫ਼ ਨਸ਼ੀਲੇ ਪਦਾਰਥਾਂ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਵਿਅਕਤੀ ਦੇ ਅਗਲੇਰੇ ਤੇ ਪਿਛਲੇ ਸੰਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਖਾਦ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਹੋਵੇਗੀ ਸਖ਼ਤ ਕਾਰਵਾਈ-ਧਾਲੀਵਾਲ <br/> ਅਗਲੀ ਖ਼ਬਰ ਨਗਰ ਨਿਗਮ ਅਤੇ ਸਮਾਜ ਸੇਵੀ ਸੰਸਥਾ ਵਲੋਂ ਸਾਂਝੇ ਤੌਰ 'ਤੇ ਬੱਸ ਅੱਡੇ ਨੇੜੇ ਸਫ਼ਾਈ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।