16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖਾਦ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਹੋਵੇਗੀ ਸਖ਼ਤ ਕਾਰਵਾਈ-ਧਾਲੀਵਾਲ <br/>

ਅਜੀਤ ਡੈਸਕ 17-10-2025

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਖਾਦ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦਾ ਐਲਾਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਮੌਸਮ ਦੌਰਾਨ ਕਿਸਾਨਾਂ ਨੂੰ ਖਾਦ ਅਤੇ ਡੀ. ਏ. ਪੀ. ਦੀ ਸਭ ਤੋਂ ਜ਼ਿਆਦਾ ਲੋੜ ਹੁੰਦੀ ਹੈ, ਪਰ ਕੁਝ ਦੁਕਾਨਦਾਰ ਕਿਸਾਨਾਂ ਨਾਲ ਧੋਖਾਧੜੀ ਕਰਦੇ ਹੋਏ ਖਾਦ 600 ਰੁਪਏ ਪ੍ਰਤੀ ਬੋਰੀ ਜ਼ਿਆਦਾ ਰੇਟ 'ਤੇ ਵੇਚ ਰਹੇ ਹਨ | ਪੱਤਰਕਾਰ ਮਿਲਣੀ ਦੌਰਾਨ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਹੜ੍ਹ ਪੀੜਤ ਪਿੰਡਾਂ ਦੀਆਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ, ਇਸ ਤੋਂ ਪਹਿਲਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਖਾਦ ਅਤੇ ਡੀਏਪੀ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੋਆਪਰੇਟਿਵ ਸੋਸਾਇਟੀਆਂ ਦੇ ਕੁਝ ਅਧਿਕਾਰੀਆਂ ਦੀ ਵੀ ਕਥਿਤ ਮਿਲੀਭੁਗਤ ਸਾਹਮਣੇ ਆਈ ਹੈ | ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ 'ਤੇ ਸੀ. ਬੀ. ਆਈ. ਦੀ ਕਾਰਵਾਈ ਨੂੰ ਲੈ ਕੇ ਪੁੱਛੇ ਸਵਾਲ 'ਤੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਭਿ੍ਸ਼ਟਾਚਾਰ ਵਿਰੁੱਧ ਪਹਿਲਾਂ ਤੋਂ ਹੀ ਸਖ਼ਤ ਰੁਖ਼ ਰੱਖਦੀ ਹੈ ਅਤੇ ਇਹ ਮਾਮਲਾ ਸੀ. ਬੀ ਆਈ. ਦਾ ਹੈ, ਪਰ ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਹਿਯੋਗ ਕਰੇਗੀ |

ਪਿਛਲੀ ਖ਼ਬਰ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਾ ਹੋਣ ਕਰਕੇ ਮੰਡੀਆਂ 'ਚ ਮਚੀ ਹਾਹਾਕਾਰ <br/> ਅਗਲੀ ਖ਼ਬਰ ਪੁਲਿਸ ਥਾਣਾ ਰਾਜਾਸਾਂਸੀ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।