16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਇਨਰ ਵ੍ਹੀਲਜ਼ ਕਲੱਬ ਨੇ ਬਜ਼ੁਰਗਾਂ ਨਾਲ ਦੀਵਾਲੀ ਮਨਾਈ <br/>

ਅਜੀਤ ਡੈਸਕ 17-10-2025
ਅੰਮਿ੍ਤਸਰ,16 ਅਕਤੂਬਰ (ਹਰਮਿੰਦਰ ਸਿੰਘ)- ਇਨਰ ਵ੍ਹੀਲਜ਼ ਕਲੱਬ ਨੇ ਬਜ਼ੁਰਗਾਂ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ |
ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਗਾਇਕਾ ਉਪਾਸਨਾ ਨੇ ਜਗਜੀਤ ਸਿੰਘ ਦੀਆਂ ਗ਼ਜ਼ਲਾਂ ਰਾਹੀਂ ਹਾਜ਼ਰੀਨ ਨੂੰ ਮੰਤਰਮੁਗਧ ਕੀਤਾ | ਇਸ ਮੌਕੇ 'ਤੇ ਕਈ ਹੋਰ ਪ੍ਰੋਗਰਾਮ ਕਰਵਾਏ ਗਏ ਇਸ ਦੌਰਾਨ ਔਰਤਾਂ ਲਈ ਫੈਸ਼ਨ ਸ਼ੋਅ ਕਰਵਾਇਆ ਗਿਆ ਜਿਸ 'ਚ ਜੇਤੂ ਹੋਈਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ, ਕਲੱਬ ਪ੍ਰਧਾਨ ਸ਼ਿਖਾ ਚੋਪੜਾ ਨੇ ਕਿਹਾ ਕਿ ਇਹ ਸਮਾਗਮ ਇਨਰ ਵ੍ਹੀਲਜ਼ ਕਲੱਬ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ, ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਕਲੱਬ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਕਲੱਬ ਇਹ ਇਕ ਸ਼ਲਾਘਾਯੋਗ ਯਤਨ ਹੈ, ਕਿਉਂਕਿ ਇਹ ਸਮਾਗਮ ਸੱਚਮੁੱਚ ਵਿਸ਼ੇਸ਼ ਹੈ | ਅਜਿਹੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਇੱਕ ਯਾਦਗਾਰੀ ਅਨੁਭਵ ਹੁੰਦਾ ਹੈ |

ਪਿਛਲੀ ਖ਼ਬਰ ਫੋਰ ਐੱਸ ਕਾਲਜ ਆਫ਼ ਕਾਮਰਸ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਦਾ 5ਵਾਂ ਇੰਸਟਾਲੇਸ਼ਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਸਾਲਾਨਾ ਸਮਾਗਮ ਲਿਟਾਰਟ-2025 ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।