16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵਤੇਜ ਸਿੰਘ ਖਲਚੀਆਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਐਲਾਨਿਆ <br/>

ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ ਦੀ ਅਗਵਾਈ ਹੇਠ ਹੋਈ, ਜਿਸ 'ਚ ਉਚੇਚੇ ਤੌਰ 'ਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਪਹੁੰਚੇ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ ਜੀ. ਟੀ. ਯੂ. ਅੰਮਿ੍ਤਸਰ ਲਈ ਨਵਤੇਜ ਸਿੰਘ ਖਲਚੀਆਂ, ਜੋ ਜ਼ਿਲ੍ਹਾ ਗੁਰਦਾਸਪੁਰ ਤੋਂ ਬਦਲੀ ਕਰਾ ਕੇ ਅੰਮਿ੍ਤਸਰ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਵਿਖੇ ਹਾਜ਼ਰ ਹੋਏ ਸਨ, ਨੂੰ ਜ਼ਿਲ੍ਹਾ ਅੰਮਿ੍ਤਸਰ 'ਚ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਾਕ ਵੇਰਕਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ਮੌਕੇ ਨਵਤੇਜ ਸਿੰਘ ਖਲਚੀਆਂ ਨੇ ਜ਼ਿਲ੍ਹਾ ਕਮੇਟੀ ਨੂੰ ਪੂਰਨ ਵਿਸ਼ਵਾਸ਼ ਦੁਆਇਆ ਗਿਆ ਕਿ ਉਹ ਆਉਣ ਵਾਲੇ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਅੰਮਿ੍ਤਸਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਜੋ ਵੀ ਐਕਸ਼ਨ ਉਲੀਕਿਆ ਜਾਵੇਗਾ, ਉਸ 'ਚ ਵੱਧ ਚੜ੍ਹ ਕੇ ਭਾਗ ਲੈਣਗੇ | ਇਸ ਮੌਕੇ ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆ, ਹੀਰਾ ਸਿੰਘ ਭੱਟੀ, ਹਰਮਨਦੀਪ ਸਿੰਘ ਭੰਗਾਲੀ, ਯਾਦਵਿੰਦਰ ਸਿੰਘ ਸੰਧੂ, ਰਵੀਇੰਦਰ ਪਾਲ ਸਿੰਘ, ਹਰਵਿੰਦਰ ਸਿੰਘ ਜਲਾਲਾਬਾਦ, ਮੰਗਲ ਸਿੰਘ ਟਾਂਡਾ, ਨਿਰਮਲ ਸਿੰਘ ਭੋਮਾ ਆਦਿ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਆਬਕਾਰੀ ਟੀਮਾਂ ਵਲੋਂ ਚੈਕਿੰਗ ਮੁਹਿੰਮ ਚਲਾਈ <br/> ਅਗਲੀ ਖ਼ਬਰ ਫੋਰ ਐੱਸ ਕਾਲਜ ਆਫ਼ ਕਾਮਰਸ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਦਾ 5ਵਾਂ ਇੰਸਟਾਲੇਸ਼ਨ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।