16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਿਉਹਾਰਾਂ ਦੇ ਮੱਦੇਨਜ਼ਰ ਆਬਕਾਰੀ ਟੀਮਾਂ ਵਲੋਂ ਚੈਕਿੰਗ ਮੁਹਿੰਮ ਚਲਾਈ <br/>

ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਮਹੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਈ. ਟੀ. ਓ. ਅੰਮਿ੍ਤਸਰ-1 ਲਲਿਤ ਕੁਮਾਰ ਅਤੇ ਈ. ਟੀ. ਓ. ਅੰਮਿ੍ਤਸਰ-3 ਰਮਨ ਭਗਤ ਦੀ ਨਿਗਰਾਨੀ ਹੇਠ ਆਬਕਾਰੀ ਟੀਮਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਆਬਕਾਰੀ ਇੰਸਪੈਕਟਰ ਰਮਨ ਕੁਮਾਰ ਸ਼ਰਮਾ, ਇੰਸਪੈਕਟਰ ਰਵਿੰਦਰ ਸਿੰਘ ਬਾਜਵਾ ਸਮੇਤ ਹੋਰਨਾਂ ਟੀਮ ਮੈਂਬਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਥਾਨਕ 100 ਫੁੱਟੀ ਰੋਡ 'ਤੇ ਪੁਲਿਸ ਦੇ ਸਹਿਯੋਗ ਨਾਲ ਨਾਕਾਬੰਦੀ ਕਰਕੇ ਚਾਰ ਪਹੀਆਂ ਵਾਹਨਾਂ ਦੀ ਚੈਕਿੰਗ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਸ਼ਰਾਬ ਦੇ ਠੇਕਿਆਂ 'ਤੇ ਵੀ ਚੈਕਿੰਗ ਕੀਤੀ ਅਤੇ ਸੰਬੰਧਿਤ ਸ਼ਰਾਬ ਦੇ ਰਿਕਾਰਡ ਨੂੰ ਖੰਘਾਲਿਆ |

ਪਿਛਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ 'ਚ ਤਰਨ ਤਾਰਨ ਚੋਣ ਵੱਡੇ ਫਰਕ ਨਾਲ ਜਿੱਤੇਗੀ 'ਆਪ'-ਸਤਨਾਮ ਸਿੰਘ ਮਠਾੜੂ <br/> ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵਤੇਜ ਸਿੰਘ ਖਲਚੀਆਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।