ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਜਨਤਾ ਦੇ ਭਰੋਸੇ, ਇਮਾਨਦਾਰੀ ਅਤੇ ਵਿਕਾਸ ਦੇ ਅਧਾਰ 'ਤੇ ਕੰਮ ਕਰ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅੰਮਿ੍ਤਸਰ ਅਤੇ ਮੈਂਬਰ, ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਸਤਨਾਮ ਸਿੰਘ ਮਠਾੜੂ ਨੇ ਕਰਦਿਆਂ ਕਿਹਾ ਕਿ ਜਨਤਾ ਖ਼ੁਦ ਆਮ ਆਦਮੀ ਪਾਰਟੀ ਅਤੇ ਉਮੀਦਵਾਰ ਹਰਮੀਤ ਸਿੰਘ ਸੰਧੂ ਨਾਲ ਖੁੱਲ੍ਹ ਕੇ ਜੁੜ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਮਾਹੌਲ ਸਪੱਸ਼ਟ ਤੌਰ 'ਤੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੱਕ 'ਚ ਬਣਦਾ ਜਾ ਰਿਹਾ ਹੈ | ਮਠਾੜੂ ਨੇ ਕਿਹਾ ਕਿ ਪੰਜਾਬ ਦੇ ਲੋਕ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਝੂਠੀ ਸਿਆਸਤ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮਜਦੂਰ, ਕਿਸਾਨ, ਨੌਜਵਾਨ ਤੇ ਮਹਿਲਾਵਾਂ ਸਭ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਚੋਣ ਮੁਹਿੰਮ ਦਾ ਹਿੱਸਾ ਬਣ ਰਹੇ ਹਨ | ਉਨ੍ਹਾਂ ਵਿਸ਼ਵਾਸ ਜ਼ਾਹਿਰ ਕੀਤਾ ਕਿ ਤਰਨ ਤਾਰਨ ਤੋਂ ਆਉਣ ਵਾਲੀ ਜਿੱਤ ਆਮ ਆਦਮੀ ਪਾਰਟੀ ਲਈ ਨਵਾਂ ਜੋਸ਼ ਤੇ ਉਮੀਦ ਦਾ ਸੰਦੇਸ਼ ਲੈ ਕੇ ਆਵੇਗੀ | ਇਸ ਮੌਕੇ ਸਰਪੰਚ ਜਸਬੀਰ ਸਿੰਘ, ਮੈਂਬਰ ਹਰਜਿੰਦਰ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਸਪੋਰਟਸ ਕੋਆਰਡੀਨੇਟਰ ਰਜਿੰਦਰ ਕੁਮਾਰ, ਜੀਤ ਸਿੰਘ ਨਾਮਧਾਰੀ, ਮਹੰਤ ਸਿੰਘ, ਪ੍ਰਭਪ੍ਰੀਤ ਸਿੰਘ, ਰੋਬਨਦੀਪ ਸਿੰਘ, ਮਨਮੋਹਣ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ |