16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ੋਨਲ ਯੂਥ ਫੈਸਟੀਵਲ (ਜੀਸੀਏ ਜ਼ੋਨ) ਸ਼ੁਰੂ <br/>

ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜਾਂ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਸੰਸਥਾਵਾਂ ਦਾ ਜੋਨਲ ਯੂਥ ਫੈਸਟੀਵਲ (ਜੀਸੀਏ ਜੋਨ) ਦੀ ਅੱਜ ਵਿਦਿਆਰਥੀਆਂ ਦੇ ਜੋਸ਼ ਅਤੇ ਪ੍ਰਤਿਭਾ ਨਾਲ ਸ਼ੁਰੂਆਤ ਹੋਈ | 'ਵਰਸਿਟੀ ਦੇ ਯੂਥ ਵੈੱਲਫੇਅਰ ਵਿਭਾਗ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾਂ ਦੇ ਇਸ ਸਮਾਗਮ ਦਾ ਉਦਘਾਟਨ ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਨੇ ਕੀਤਾ | ਯੂਥ ਵੈੱਲਫੇਅਰ ਵਿਭਾਗ ਦੇ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਫੈਸਟੀਵਲ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਬਲਬੀਰ ਸਿੰਘ, ਡਾ. ਪਰਮਬੀਰ ਸਿੰਘ ਮਲ੍ਹੀ, ਡਾ. ਗੁਰਪ੍ਰੀਤ ਸਿੰਘ, ਡਾ. ਅਮਨਪ੍ਰੀਤ ਕੌਰ, ਡਾ. ਹਰਿੰਦਰ ਕੌਰ ਸੋਹਲ ਸਮੇਤ ਹੋਰ ਟੀਮ ਮੈਂਬਰ ਹਾਜ਼ਰ ਸਨ | ਪ੍ਰੋ. ਚਾਹਲ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਫੈਸਟੀਵਲ ਦੀ ਸ਼ੁਰੂਆਤ ਭੰਗੜੇ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਜੋਸ਼ ਨਾਲ ਭਰ ਦਿੱਤਾ | ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ (ਵੈਨਿਊ-1) ਵਿਚ ਭੰਗੜਾ, ਕਲਾਸੀਕਲ ਡਾਂਸ, ਵੈਸਟਰਨ ਵੋਕਲ ਸੋਲੋ ਅਤੇ ਕਲਾਸੀਕਲ ਇੰਸਟਰੂਮੈਂਟਲ ਦੇ ਮੁਕਾਬਲੇ ਹੋਏ, ਜਦਕਿ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ (ਵੈਨਿਊ-2) ਵਿਚ ਕਲਾਸੀਕਲ ਇੰਸਟਰੂਮੈਂਟਲ, ਕਲਾਸੀਕਲ ਵੋਕਲ ਅਤੇ ਫੋਕ ਆਰਕੈਸਟਰਾ ਦੀਆਂ ਪੇਸ਼ਕਾਰੀਆਂ ਹੋਈਆਂ | ਕਾਨਫਰੰਸ ਹਾਲ (ਵੈਨਿਊ-4) ਵਿਚ ਕੁਇਜ਼ ਦੇ ਸ਼ੁਰੂਆਤੀ ਅਤੇ ਅੰਤਿਮ ਰਾਊਾਡ ਨੇ ਮਾਹੌਲ ਨੂੰ ਗਰਮਾਇਆ |

ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ 'ਵਿੱਤੀ ਸਾਖਰਤਾ ਅਤੇ ਕਰੀਅਰ ਜਾਗਰੂਕਤਾ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਤੇ ਕਰਵਾਏ ਸੈਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।