16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤ੍ਰੈ ਸ਼ਤਾਬਦੀ ਕਾਲਜ ਵਿਖੇ 'ਵਿੱਤੀ ਸਾਖਰਤਾ ਅਤੇ ਕਰੀਅਰ ਜਾਗਰੂਕਤਾ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ

ਤ੍ਰੈ ਸ਼ਤਾਬਦੀ ਕਾਲਜ ਵਿਖੇ 'ਵਿੱਤੀ ਸਾਖਰਤਾ ਅਤੇ ਕਰੀਅਰ ਜਾਗਰੂਕਤਾ' ਵਿਸ਼ੇ 'ਤੇ ਦੋ ਰੋਜਾ ਵਰਕਸ਼ਾਪ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰੋ: ਹਰਦੇਵ ਕੌਰ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 17-10-2025
ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ਨੈਸ਼ਨਲ ਇੰਸਟੀਟਿਊਟ ਆਫ ਸਿਕਿਉਰਟੀ ਮਾਰਕੀਟ ਦੇ ਸਹਿਯੋਗ ਨਾਲ 'ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ' ਵਿਸ਼ੇ 'ਤੇ ਦੋ ਰੋਜਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਸਕਿਉਰੀਟੀ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਵਲੋਂ ਪਹਿਲੇ ਦਿਨ ਅਨੀਤਾ ਸੈਣੀ ਅਤੇ ਦੂਸਰੇ ਦਿਨ ਸੀ. ਐੱਸ. ਨਾਗੇਸ਼ ਕੁਮਾਰ ਨੇ ਸਕਿਉਰਿਟੀ ਮਾਰਕੀਟ ਟਰੇਨਰ ਵਜੋਂ ਸ਼ਿਰਕਤ ਕੀਤੀ | ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਮਰਸ ਵਿਭਾਗ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਚਰਚਾ ਕੀਤੀ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਇਆਂ ਚੰਗੇ ਨਿਵੇਸ਼ਕ ਬਣਨ ਦੇ ਸੁਝਾਵਾਂ, ਸਮੱਸਿਆਵਾਂ ਅਤੇ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਵਿਦਿਆਰਥੀਆਂ ਨੂੰ ਨਿਵੇਸ਼ ਦੇ ਮਹੱਤਵ, ਯੋਜਨਾਵਾਂ, ਸਿਕਿਉਰਟੀ ਮਾਰਕੀਟ 'ਚ ਪੈਸਾ ਲਗਾਉਣ ਦੇ ਢੰਗ-ਤਰੀਕਿਆਂ ਅਤੇ ਪ੍ਰਾਈਮਰੀ ਮਾਰਕੀਟ 'ਚ ਨਿਵੇਸ਼, ਸੈਕੰਡਰੀ ਮਾਰਕੀਟ 'ਚ ਨਿਵੇਸ਼, ਮਿਊਚੂਅਲ ਫੰਡ ਅਤੇ ਸਿਕਿਉਰਟੀ ਮਾਰਕੀਟ 'ਚ ਰੋਜ਼ਗਾਰ ਦੇ ਮੌਕੇ ਅਤੇ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਕ ਸਮਝਦਾਰ ਨਿਵੇਸ਼ਕ ਬਣ ਕੇ ਬ੍ਰੋਕਰਾਂ ਦੁਆਰਾ ਕੀਤੇ ਜਾਣ ਵਾਲੇ ਝੂਠੇ ਵਾਅਦਿਆਂ ਅਤੇ ਧੋਖਾਧੜੀ ਤੋਂ ਬਚਾਅ ਕਰਨ ਦੇ ਸੁਝਾਅ ਵੀ ਦਿੱਤੇ ਗਏ | ਇਸ ਵਰਕਸ਼ਾਪ 'ਚ 70 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਅੰਤ 'ਚ ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ | ਇਸ ਮੌਕੇ ਕਾਮਰਸ ਵਿਭਾਗ ਦੇ ਮੁੱਖੀ ਪ੍ਰੋ: ਹਰਦੇਵ ਕੌਰ, ਪ੍ਰੋ: ਰਜਨੀ ਸੈਣੀ ਅਤੇ ਪ੍ਰੋ: ਹਰਿੰਦਰਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਫਿਲੌਰ ਰੋਡ ਰਾਹੋਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ੋਨਲ ਯੂਥ ਫੈਸਟੀਵਲ (ਜੀਸੀਏ ਜ਼ੋਨ) ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।