ਟਾਹਲੀ ਸਾਹਿਬ, 16 ਅਗਸਤ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਨੇ ਪੰਜਾਬ ਦੀ ਤਰੱਕੀ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਵਿਕਾਸ ਦੇ ਸਹੀ ਰਸਤੇ 'ਤੇ ਅੱਗੇ ਵਧ ਰਿਹਾ ਹੈ | ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ ਅਤੇ ਰੋਜ਼ਗਾਰ ਦੇ ਖੇਤਰਾਂ 'ਚ ਬਹੁਤ ਠੋਸ ਕਦਮ ਚੁੱਕੇ ਹਨ, ਜਿਨ੍ਹਾਂ ਦੇ ਨਤੀਜੇ ਪੰਜਾਬ ਵਾਸੀਆਂ ਦੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਵਿਚ ਸੁਧਾਰ, ਸਿਹਤ ਸੇਵਾਵਾਂ ਅਤੇ ਨਸ਼ੇ ਦੀ ਵੱਡੀ ਪੱਧਰ ਤੇ ਰੋਕਥਾਮ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ |