16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਵਿੱਤਰ ਸਕੂਲ ਦੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ 2100 ਰੁਪਏ ਦੇ ਵਜ਼ੀਫੇ ਦਿੱਤੇ <br/>

ਅਜੀਤ ਡੈਸਕ 17-10-2025
ਜੇਠੂਵਾਲ, 16 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੁਆਰਾ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚੋਂ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫਿਆਂ ਦੇ ਤੌਰ 'ਤੇ ਨਗਦ ਰਾਸ਼ੀ ਦਿੱਤੀ ਜਾਂਦੀ ਹੈ ਜਿਸ ਤਹਿਤ ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ ਪੇਪਰਾਂ ਵਿਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਦੀ ਰਹਿਨਮਾਈ ਹੇਠ ਪ੍ਰਚਾਰਕ ਦਿਲਬਾਗ ਸਿੰਘ ਭੰਗਾਲੀ ਤੇ ਰਵਿੰਦਰ ਸਿੰਘ ਨੇ ਸਕੂਲ ਦੇ 28 ਹੋਣਹਾਰ ਵਿਦਿਆਰਥੀਆਂ ਨੂੰ 2100-2100 ਰੁਪਏ ਨਗਦ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੋ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਕੀਤਾ ਜਾਂਦਾ ਉਪਰਾਲਾ ਤੇ ਲਈ ਪ੍ਰੀਖਿਆ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਸਰਪੰਚ ਤਰਸੇਮ ਸਿੰਘ ਸਹੋਤਾ , ਵਾਈਸ ਪਿ੍ੰਸੀਪਲ ਅਮਨਦੀਪ ਸਿੰਘ, ਸੁਖਮਨਪ੍ਰੀਤ ਸਿੰਘ, ਸਿਮਰਨ ਅਰੋੜਾ, ਬੇਵੀ ਬਾਲਾ, ਨਵਜੋਤ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ, ਦਲਬੀਰ ਕੌਰ, ਪ੍ਰਦੀਪ ਕੌਰ, ਸੋਨੀਆ, ਕਿਰਨ ਮਾਨ, ਕਿਰਨਜੀਤ ਕੌਰ, ਰੂਪਨ, ਮਨਪ੍ਰੀਤ ਕੌਰ, ਰਮਨਦੀਪ ਕੌਰ ਸਮੇਤ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਦੋ ਅਣਪਛਾਤੇ ਵਿਅਕਤੀ ਕੋਲੋਵਾਲ ਵਿਖੇ ਗੋਲੀਆਂ ਚਲਾ ਕੇ ਫਰਾਰ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ, ਰੋਜ਼ਗਾਰ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ 'ਤੇ ਲਿਆਂਦਾ-ਤਲਬੀਰ ਗਿੱਲ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।