16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੋ ਅਣਪਛਾਤੇ ਵਿਅਕਤੀ ਕੋਲੋਵਾਲ ਵਿਖੇ ਗੋਲੀਆਂ ਚਲਾ ਕੇ ਫਰਾਰ

ਅਜੀਤ ਡੈਸਕ 17-10-2025
ਰਾਮ ਤੀਰਥ, 16 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਕੋਲੋਵਾਲ ਵਿਖੇ ਕੱਲ੍ਹ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਕਿਸਾਨ ਜਰਮਨ ਸਿੰਘ ਅਤੇ ਸਰਵਨ ਸਿੰਘ ਪੁੱਤਰ ਅਜੈਬ ਸਿੰਘ ਦੇ ਘਰ ਦੇ ਸਾਹਮਣੇ ਦੋ ਫਾਇਰ ਕੀਤੇ ਅਤੇ ਫਰਾਰ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰਾਮ ਤੀਰਥ ਦੇ ਇੰਚਾਰਜ ਜੋਗਿੰਦਰ ਸਿੰਘ ਬੰਬ ਏ.ਐੱਸ.ਆਈ. ਨੇ ਦੱਸਿਆ ਕਿ ਜਰਮਨ ਸਿੰਘ ਦਾ ਇਕ ਬੇਟਾ ਯੂ.ਐੱਸ.ਏ. ਅਤੇ ਦੂਸਰਾ ਯੂ.ਕੇ. ਵਿਚ ਹੈ | ਪਿਛਲੇ ਕੁਝ ਸਮੇਂ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਕੱਲ੍ਹ ਉਨ੍ਹਾਂ ਨੇ ਪਰਿਵਾਰ ਨੂੰ ਡਰਾਉਣ ਵਾਸਤੇ ਉਨ੍ਹਾਂ ਦੇ ਦਰਵਾਜ਼ੇ ਅੱਗੇ ਦੋ ਗੋਲੀਆਂ ਚਲਾ ਦਿੱਤੀਆਂ | ਜਿਸ ਨਾਲ ਪਿੰਡ ਵਿਚ ਦਹਿਸ਼ਤ ਫੈਲ ਗਈ | ਪੁਲਿਸ ਚੌਂਕੀ ਰਾਮ ਤੀਰਥ ਵਿਖੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਸ਼ਨਾਖਤ ਵਾਸਤੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ |
ਪਿਛਲੀ ਖ਼ਬਰ ਤਲਬੀਰ ਗਿੱਲ ਦੀ ਰਹਿਨੁਮਾਈ ਹੇਠ ਹਲਕਾ ਮਜੀਠਾ ਦੇ ਆਪ ਵਰਕਰ ਅੱਜ ਹਰਮੀਤ ਸੰਧੂ ਦੇ ਕਾਗਜ਼ ਦਾਖਲ ਕਰਨ ਮੌਕੇ ਪੁੱਜਣਗੇ-ਸੋਨੀ... ਅਗਲੀ ਖ਼ਬਰ ਪਵਿੱਤਰ ਸਕੂਲ ਦੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ 2100 ਰੁਪਏ ਦੇ ਵਜ਼ੀਫੇ ਦਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।