16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਜਨਾਲਾ ਨੇੜੇ ਅੱਡਾ ਮਹਿਰ ਬੁਖ਼ਾਰੀ 'ਚ ਇਕ ਕਬਾੜੀਏ ਦੀ ਦੁਕਾਨ 'ਚੋਂ ਕੀਮਤੀ ਪਿੱਤਲ, ਤਾਂਬਾ ਅਤੇ ਨਗਦੀ ਚੋਰੀ <br/>

ਅਜੀਤ ਡੈਸਕ 17-10-2025
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਅਜਨਾਲਾ ਅੰਮਿ੍ਤਸਰ ਮੁੱਖ ਮਾਰਗ ਤੇ ਅੱਡਾ ਮਹਿਰ ਬੁਖ਼ਾਰੀ 'ਚ ਚੋਰਾਂ ਵਲੋਂ ਇੱਕ ਕਬਾੜੀਏ ਦੀ ਦੁਕਾਨ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਕੀਮਤੀ ਪਿੱਤਲ, ਤਾਂਬਾ ਅਤੇ ਨਗਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਰੌਬਿਨ ਮਸੀਹ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਗਿਆ ਸੀ ਤਾਂ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਚੋਰਾਂ ਵੱਲੋਂ ਦੁਕਾਨ ਦੇ ਸ਼ਟਰ ਨੂੰ ਜੈੱਕ ਨਾਲ ਉੱਪਰ ਚੁੱਕ ਕੇ ਦੁਕਾਨ ਦੇ ਅੰਦਰ ਪਿਆ ਕੀਮਤੀ ਤਾਂਬਾ ਪਿੱਤਲ ਅਤੇ ਨਗਦੀ ਚੋਰੀ ਕਰ ਲਈ ਗਈ | ਉਨ੍ਹਾਂ ਦੱਸਿਆ ਕਿ ਚੋਰ ਜਾਂਦੇ ਸਮੇਂ ਦੁਕਾਨ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵੀ ਉਤਾਰ ਕੇ ਲੈ ਗਏ ਹਨ ਪਰ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਉਨ੍ਹਾਂ ਕੋਲ ਮੌਜੂਦ ਹੈ ਜਿਸ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਪਲਾਂ ਦੇ ਵਿਚ ਹੀ ਚੋਰਾਂ ਨੇ ਸਾਰਾ ਸਾਮਾਨ ਚੋਰੀ ਕਰ ਲਿਆ | ਉਨ੍ਹਾਂ ਇਹ ਵੀ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਸੰਬੰਧੀ ਥਾਣਾ ਅਜਨਾਲਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਝੰਡੇਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਲੁਟੇਰੇ ਕੀਤੇ ਕਾਬੂ <br/> ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਕਰਨ, ਖਾਦ ਨਾਲ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਧੱਕੇ ਨਾਲ ਵੇਚਣ ਵਾਲੇ ਬਖ਼ਸ਼ੇ ਨਹੀਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।