16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝੰਡੇਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਲੁਟੇਰੇ ਕੀਤੇ ਕਾਬੂ <br/>

ਅਜੀਤ ਡੈਸਕ 17-10-2025
ਚੇਤਨਪੁਰਾ, 16 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤਹਿਤ ਪੈਂਦੇ ਥਾਣਾ ਝੰਡੇਰ ਦੀ ਪੁਲਸ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿਚ ਸ਼ਾਮਿਲ ਦੋ ਲੁਟੇਰਿਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਡੀ. ਐੱਸ. ਪੀ. ਅਜਨਾਲਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਿਲਰਾਜ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੋਹਣ ਭੰਡਾਰੀਆਂ ਨੇ ਥਾਣਾ ਝੰਡੇਰ ਦੀ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਦੋ ਅਣਪਛਾਤੇ ਨੌਜਵਾਨਾਂ ਨੇ ਲਿੰਕ ਰੋਡ ਮੱਧੂਛਾਂਗਾ ਨੇੜੇ ਮੋਹਣ ਭੰਡਾਰੀਆਂ ਤੋਂ ਉਸਦਾ ਮੋਬਾਈਲ ਫੋਨ ਖੋਹ ਲਿਆ ਹੈ | ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਤਫਤੀਸ਼ ਸ਼ੁਰੂ ਕੀਤੀ ਗਈ, ਜਿਸ ਦੌਰਾਨ ਕੁਲਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਖਤਰਾਏ ਕਲਾਂ ਨੂੰ 2 ਖੋਹੇ ਗਏ ਮੋਬਾਈਲ ਫੋਨਾਂ ਅਤੇ ਇਕ ਬਿਨਾਂ ਨੰਬਰ ਵਾਲੀ ਸਪਲੈਂਡਰ ਮੋਟਰਸਾਈਕਲ ਸਮੇਤ ਗਿ੍ਫਤਾਰ ਕੀਤਾ ਗਿਆ ਹੈ ਤੇ ਉਕਤ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਤਫਤੀਸ਼ ਪੂਰੀ ਗਹਿਰਾਈ ਨਾਲ ਕੀਤੀ ਜਾ ਰਹੀ ਹੈ | ਇਸ ਮੌਕੇ ਐੱਸ. ਐੱਚ. ਓ. ਥਾਣਾ ਝੰਡੇਰ ਖੁਸ਼ਬੂ ਸ਼ਰਮਾ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. 7ਵਾਂ ਸਮੈਸਟਰ ਦੇ ਆਏ ਨਜੀਤੇ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਅਜਨਾਲਾ ਨੇੜੇ ਅੱਡਾ ਮਹਿਰ ਬੁਖ਼ਾਰੀ 'ਚ ਇਕ ਕਬਾੜੀਏ ਦੀ ਦੁਕਾਨ 'ਚੋਂ ਕੀਮਤੀ ਪਿੱਤਲ, ਤਾਂਬਾ ਅਤੇ ਨਗਦੀ ਚੋਰੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।