ਜੇਠੂਵਾਲ, 16 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ, ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਲੋਂ ਐਲਾਨੇ ਬੀ.ਐੱਸ.ਸੀ. 7ਵਾਂ ਸਮੈਸਟਰ ਆਏ ਨਤੀਜਿਆਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ | ਬੀ.ਐੱਸ.ਸੀ. ਨਰਸਿੰਗ ਦੇ 7ਵੇਂ ਸਮੈਸਟਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ (8.96), ਨੈਂਸੀ ਨੇ ਦੂਜਾ (8.81) ਅਤੇ ਗਿਤਾਂਜਲੀ ਤੇ ਸ਼ਿਵਾਨੀ ਨੇ ਤੀਜਾ ਸਥਾਨ (8.42) ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ 'ਤੇ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ, ਐਡਮਿਨਿਸਟਰੇਟਰ ਮਿਸ ਰੇਨੂ ਠਾਕੁਰ, ਪਿ੍ੰਸੀਪਲ ਰਚਨਾ ਕੁਮਾਰੀ, ਵਾਇਸ ਪਿ੍ੰਸੀਪਲ ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਨੇ ਸਾਂਝੇ ਤੌਰ ਤੇ ਉਕਤ ਪ੍ਰੀਖਿਆ ਵਿਚ ਸ਼ਾਨਦਾਰ ਸਥਾਨ ਹਾਸਲ ਕਰਨ 'ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਡਾ. ਆਨੰਦ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਤੇ ਡਾ. ਆਨੰਦ ਨੇ ਕਿਹਾ ਕਿ ਉਕਤ ਨਤੀਜੇ ਦਾ ਸਿਹਰਾ ਕਾਲਜ ਦੇ ਯੋਗ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ, ਇਸ ਮੌਕੇ 'ਤੇ ਮੈਡਮ ਪ੍ਰੋਫੈਸਰ ਮਨਵਿੰਦਰ, ਸਾਕਸ਼ੀ, ਭਾਵਨਾ, ਪੂਨਮ, ਹਰਲੀਨ, ਮਨਦੀਪ ਕੌਰ, ਰਮਨਦੀਪ ਕੌਰ, ਰਮਨ ਸੰਧੂ, ਹਰਮਨਜੋਤ ਕੌਰ, ਸਰਨਦੀਪ ਕੌਰ, ਪੁਨਰ, ਕੋਮਲ ਢਿੱਲੋਂ, ਪਿ੍ਯੰਕਾ, ਰੁਪਨਦੀਪ, ਸਿਮਰਨ ਢਿੱਲੋਂ, ਸੁਖਸਰਨ, ਹਰਮ, ਨਿਧੀ, ਅਰਪਨਜੋਤ ਕੌਰ, ਰਿੱਪਨਦੀਪ ਕੌਰ, ਸ਼ਵੇਤਾ, ਸੀਮਾ, ਅੰਜਲੀ ਸਮੇਤ ਹੋਰ ਸਟਾਫ਼ ਅਤੇ ਵਿਦਿਆਰਥਣਾਂ ਵੀ ਸ਼ਾਮਲ ਸਨ |