20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਰਾਸ਼ੀ ਜਾਰੀ ਕਰ ਕੇ 'ਆਪ' ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ-ਵਿਧਾਇਕ ਧਾਲੀਵਾਲ

ਕੈਂਪ ਦੀ ਆਰੰਭਤਾ ਕਰਨ ਉਪਰੰਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਬੈਠੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਪ੍ਰਧਾਨ ਮਲਕੀਤ ਸਿੰਘ ਤੇ ਅਮਿਤ ਪੁਰੀ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 18-10-2025
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣਾ ਸ਼ੁਰੂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਤ ਕੀਤਾ ਹੈ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਕਰਕੇ ਵਿਖਾਉਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਕੋਲੋਂ ਮੁਆਵਜ਼ਾ ਰਾਸ਼ੀ ਲਈ ਜ਼ਰੂਰੀ ਕਾਗ਼ਜ਼ਾਤ ਇਕੱਤਰ ਕਰਨ ਲਈ ਲਗਾਏ ਵਿਸ਼ੇਸ਼ ਕੈਂਪ ਦੀ ਆਰੰਭਤਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿਚ ਸਭ ਤੋਂ ਵੱਧ ਮੁਆਵਜ਼ਾ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ | ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਕਿਹੜਾ ਵਿਅਕਤੀ ਦੁੱਖ ਸੁੱਖ ਦੇ ਸਮੇਂ ਵਿਚ ਪੰਜਾਬੀਆਂ ਦੇ ਨਾਲ ਖੜਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤੇ ਲੰਮਾ ਸਮਾਂ ਰਾਜ ਕਰਨ ਵਾਲੇ ਲੋਕਾਂ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਅਤੇ ਪਿਛਲੇ 60 ਸਾਲਾਂ ਤੋਂ ਨਾ ਤਾਂ ਕਿਸੇ ਡਰੇਨ ਦੀ ਸਫ਼ਾਈ ਹੋਈ ਤੇ ਨਾ ਹੀ ਨਾ ਹੀ ਖਲ਼ਾਈ ਜਿਸ ਕਰਕੇ ਹਜ਼ਾਰਾਂ ਲੋਕਾਂ ਨੂੰ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਅੱਗੇ ਕਿਹਾ ਕਿ ਦਰਿਆਵਾਂ ਦੀ ਡੀਸਿਲਟਿੰਗ ਦਾ ਕੰਮ ਵੀ ਆਉਂਦੇ ਕੁਝ ਦਿਨਾਂ ਵਿਚ ਸ਼ੁਰੂ ਹੋ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸੱਕੀ ਅਤੇ ਨੌਮਣੀ ਨਾਲੇ ਵੀ ਮੁਕੰਮਲ ਤੌਰ 'ਤੇ ਖਲ਼ਾਈ ਕੀਤੀ ਜਾਵੇਗੀ, ਧੁੱਸੀ ਬੰਨ੍ਹ ਨੂੰ ਪੱਕਾ ਕੀਤਾ ਜਾਵੇਗਾ ਤਾਂ ਜੋ ਫਿਰ ਦੁਬਾਰਾ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਏ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਪਟਵਾਰੀ ਜਸਪਾਲ ਸਿੰਘ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸ਼ਿਵਦੀਪ ਸਿੰਘ ਚਾਹਲ, ਕਰਿਆਨਾ ਯੂਨੀਅਨ ਆਗੂ ਅਮਿਤ ਪੁਰੀ, ਜਸਕਰਨ ਸਿੰਘ ਸ਼ਾਹ, ਹੀਰਾ ਸਿੰਘ ਸੱਫੇਵਾਲੀਆ, ਸਾਹਿਬ ਸਿੰਘ ਨਿੱਝਰ, ਡਾ: ਲਖਵਿੰਦਰ ਸਿੰਘ ਨਿੱਝਰ, ਕਸ਼ਮੀਰ ਸਿੰਘ ਲੱਖੂਵਾਲ ਵਾਲੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ ਦਾ ਸਿੱਖਿਆ ਅਧਿਕਾਰੀਆਂ ਵਲੋਂ ਮੁਆਇਨਾ <br/> ਅਗਲੀ ਖ਼ਬਰ ਖੇਡ ਪ੍ਰੇਮੀ ਬਲਜੀਤ ਪ੍ਰਧਾਨ ਨੇ ਬੱਚਿਆਂ ਨੂੰ ਵੰਡੀਆਂ ਖੇਡ ਜਰਸੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।