20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ ਦਾ ਸਿੱਖਿਆ ਅਧਿਕਾਰੀਆਂ ਵਲੋਂ ਮੁਆਇਨਾ <br/>

ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਅੱਜ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ 'ਚ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲੈਂਦਿਆਂ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜਾਰੀ ਸੰਬੰਧੀ ਜਾਣਕਾਰੀ ਹਾਸਿਲ ਕਰਦਿਆਂ ਵੱਡਮੁੱਲੇ ਵਿਚਾਰਾਂ ਦੀ ਸਾਂਝ ਪਾਈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.), ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.), ਰਾਜੇਸ਼ ਖੰਨਾ ਅਤੇ ਇੰਦੂ ਬਾਲਾ ਮੰਗੋਤਰਾ (ਦੋਵੇਂ ਡਿਪਟੀ ਡੀ.ਈ.ਓ) ਨੇ ਸਾਂਝੇ ਤੌਰ 'ਤੇ ਦੱਸਿਆ ਕਿ ਵਿਦਿਆਰਥੀਆਂ ਦੀ ਸਤੰਬਰ ਮਹੀਨੇ 'ਚ ਹੋਈ ਟਰਮ ਪ੍ਰੀਖਿਆ ਦੇ ਨਤੀਜੇ ਅਤੇ ਉਸਦੀ ਪ੍ਰਗਤੀ ਸੰਬੰਧੀ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜਾਰੀ ਅਤੇ ਹੋਰਨਾਂ ਉਪਲਬਧੀਆਂ ਸੰਬੰਧੀ ਅੱਜ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਸਥਾਰ 'ਚ ਵਿਚਾਰ ਚਰਚਾ ਕੀਤੀ ਗਈ | ਇਸ ਸੰਬੰਧੀ ਸਰਕਾਰੀ ਐਲੀਮੈਂਟਰੀ ਸਕੂਲ ਗੁਮਟਾਲਾ, ਹੇਰ ਅਤੇ ਕੇਂਦਰੀ ਜੇਲ੍ਹ ਸਕੂਲਾਂ ਵਿਖੇ ਚੱਲ ਰਹੀ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲੈਂਦਿਆਂ ਕੰਵਲਜੀਤ ਸਿੰਘ ਸੰਧੂ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ.) ਨੇ ਕਿਹਾ ਕਿ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜਾਰੀ ਤੋਂ ਜਾਣੂੰ ਹੋਣ ਉਪਰੰਤ ਮਾਪਿਆਂ ਵਲੋਂ ਦਿੱਤੇ ਗਏ ਵਿਚਾਰਾਂ ਨਾਲ ਸਿੱਖਿਆ ਦੇ ਮਿਆਰ 'ਚ ਗੁਣਾਤਮਿਕ ਵਾਧਾ ਦੇਖਣ ਨੂੰ ਮਿਲੇਗਾ | ਇਸ ਸਮੇਂ ਉਨ੍ਹਾਂ ਨਾਲ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਸੀ. ਐੱਚ.ਟੀ. ਗੁਰਸੇਵਕ ਸਿੰਘ ਭੰਗਾਲੀ, ਐੱਚ.ਟੀ. ਸਿਮਰਜੀਤ ਕੌਰ, ਨਵਨੀਤ ਕੌਰ ਘਣੂੰਪੁਰ, ਲੀਨਾ ਵਾਂਸਲ, ਰਾਜਬੀਰ ਕੌਰ, ਨਵਦੀਪ ਸਿੰਘ ਖਾਲਸਾ, ਸੁਖਵਿੰਦਰ ਕੌਰ, ਮਨਦੀਪ ਕੌਰ, ਭੁਪਿੰਦਰ ਕੌਰ, ਸ਼ਰਨਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਸ਼ਮਾ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਡਿਜੀਟਲ ਡੈਂਟਿਸਟਰੀ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਰਾਸ਼ੀ ਜਾਰੀ ਕਰ ਕੇ 'ਆਪ' ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ-ਵਿਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।