20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਧਾਲੀਵਾਲ ਹਵਾਈ ਅੱਡਾ ਰਾਜਾਸਾਂਸੀ ਦੇ ਗੁਰਦੁਆਰਾ ਸੰਤਸਰ ਰਾਜਾਸਾਂਸੀ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 18-10-2025
ਰਾਜਾਸਾਂਸੀ, 17 ਅਕਤੂਬਰ (ਹਰਦੀਪ ਸਿੰਘ ਖੀਵਾ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੰਗਰਾਂਦ ਦੇ ਸ਼ੁਭ ਦਿਹਾੜੇ 'ਤੇ ਅਜਨਾਲਾ ਤੋਂ ਪਾਰਟੀ ਦੇ ਸਰਗਰਮ ਵਲੰਟੀਅਰ ਆਗੂ ਲਵਕਰਨ ਸਿੰਘ ਭੱਖਾ ਵਲੋਂ ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਤੇ ਇਲਾਕੇ ਦੀ ਚੜਦੀ ਕਲਾ ਲਈ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਹਾਜ਼ਰੀ ਭਰੀ | ਇਸ ਦੌਰਾਨ ਦਮਦਮੀ ਟਕਸਾਲ ਦੇ ਕਥਾਵਾਚਕ ਭਾਈ ਰਾਜਵਿੰਦਰ ਸਿੰਘ ਖਾਲਸਾ ਵਲੋਂ ਗੁਰਬਾਣੀ ਦੀ ਕਥਾ ਵੀਚਾਰ ਕਰਦਿਆਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗਣ ਲਈ ਪ੍ਰੇਰਿਆ ਗਿਆ | ਇਸ ਮੌਕੇ ਸੈਂਕੜੇ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ |

ਪਿਛਲੀ ਖ਼ਬਰ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਸੰਧੂ ਐਨਕਲੇਵ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਡਿਜੀਟਲ ਡੈਂਟਿਸਟਰੀ 'ਤੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।