ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਪਿ੍ੰ: ਇਕਬਾਲ ਸਿੰਘ ਮੈਮੋਰੀਅਲ ਲੈਕਚਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਦਰਸ਼ਨ ਅਤੇ ਸ਼ਹਾਦਤ' ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ 'ਚ ਪ੍ਰੋ: ਡਾ. ਦਲਜੀਤ ਸਿੰਘ (ਇਤਿਹਾਸ ਅਤੇ ਪੰਜਾਬ ਹਿਸਟੋਰੀਕਲ ਸਟੱਡੀਜ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਗੁਰੂ ਤੇਗ ਬਹਾਦਰ ਜੀ ਜੀਵਨ, ਬਾਣੀ ਅਤੇ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ | ਸੈਮੀਨਾਰ ਦਾ ਉਦਘਾਟਨ ਕਰਨ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਸਿੰਘ ਸੈਣੀ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਦੀ ਵਰਤਮਾਨ ਸਮੇਂ ਵਿਚ ਮਹੱਤਤਾ ਬਾਰੇ ਵਿਚਾਰ ਪ੍ਰਸਤੁਤ ਕੀਤੇ | ਇਸ ਮੌਕੇ ਵਿਭਾਗ ਦੇ ਮੁਖੀ ਡਾ. ਭਾਰਤਬੀਰ ਕੌਰ ਸੰਧੂ, ਡਾ. ਮੁਹੱਬਤ ਸਿੰਘ, ਡਾ. ਸੰਦੀਪ ਕੌਰ, ਡਾ. ਅਮਰ ਸਿੰਘ, ਡਾ. ਅਮਰਜੀਤ ਸਿੰਘ ਡਾ. ਸੁਖਦੇਵ ਸਿੰਘ ਸੋਹਲ (ਸਾਬਕਾ ਮੁੱਖੀ ਇਤਿਹਾਸ ਵਿਭਾਗ), ਡਾ. ਵਿਸ਼ਾਲ ਭਾਰਦਵਾਜ (ਸੰਸਕਿ੍ਤ ਵਿਭਾਗ) ਅਤੇ ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ |