20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ 'ਚ ਕਾਲਜ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਨਮਾਨ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਅਤੇ ਨਿਮਰਤਾ ਭਰੇ ਜੀਵਨ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ | ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲਿਆਂ ਕਰਵਾਇਆ | ਹਰਜਾਪ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਅਤੇ ਅਨੁਸ਼ਾਸਨ ਦੀ ਪ੍ਰੇਰਨਾ ਦਿੰਦਾ ਹੈ | ਅਖੀਰ 'ਚ ਮੁੱਖ ਮਹਿਮਾਨ, ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਹਰਜਾਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਟੇਜ ਦੀ ਜ਼ਿੰਮੇਵਾਰੀ ਡਾ. ਗੁਰਹੰਸ ਸਿੰਘ ਨੇ ਬਖੂਬੀ ਨਿਭਾਈ | ਇਸ ਮੌਕੇ ਡਾ. ਗੁਰਜੰਟ ਸਿੰਘ, ਡਾ. ਮਨਿੰਦਰ ਕੌਰ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਮਨਦੀਪ ਕੌਰ ਸਮੇਤ ਕਾਲਜ ਦਾ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਟੇ੍ਰਨਿੰਗ ਪੋ੍ਰਗਰਾਮ ਕਰਵਾਇਆ <br/> ਅਗਲੀ ਖ਼ਬਰ ਅਜੀਤ ਵਿਦਿਆਲਿਆ ਸੀ: ਸੈਕੰ: ਸਕੂਲ ਵਿਖੇ ਪਿ੍ੰ: ਸੁਧੀਰ ਮਹਾਜਨ ਨਮਿਤ ਬਰਸੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।