19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਟੇ੍ਰਨਿੰਗ ਪੋ੍ਰਗਰਾਮ ਕਰਵਾਇਆ <br/>

ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਜੀ. ਟੀ. ਰੋਡ ਦੁਆਰਾ ਅਦਿੱਤਿਆ ਬਿਰਲਾ ਐਜੂਕੇਸ਼ਨ ਟਰੱਸਟ ਮੁੰਬਈ ਦੇ ਨਾਲ ਤਿੰਨ ਸਾਲ ਦਾ ਐੱਮ.ਓ.ਯੂ. ਸਾਈਨ ਕੀਤਾ ਗਿਆ ਸੀ, ਜਿਸ ਤਹਿਤ ਬਣੇ ਕੋਪ ਕਲੱਬ ਦੁਆਰਾ ਸਮਝੌਤੇ ਤਹਿਤ ਇਕ ਹਫਤੇ ਦਾ ਮਾਨਸਿਕ ਸਿਹਤ ਜਾਗਰੂਕਤਾ ਟੇ੍ਰਨਿੰਗ ਪੋ੍ਰਗਰਾਮ ਕਰਵਾਇਆ ਗਿਆ | ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ 'ਚ ਅਦਿੱਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਐਗਜ਼ੀਕਿਊਟਿਵ ਮੈਂਬਰ ਮਲਿਕਾ ਅਰੋੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਨਾਲ ਨਿਪਟਣ ਲਈ ਤਕਨੀਕਾਂ ਬਾਰੇ ਚਰਚਾ ਕੀਤੀ | ਇਸ ਦੌਰਾਨ ਆਤਮ ਹੱਤਿਆ ਰੋਕਥਾਮ ਦਿਵਸ ਵੀ ਮਨਾਇਆ ਗਿਆ, ਜਿਸ 'ਚ ਕੋਪ ਕਲੱਬ ਦੇ ਵਿਦਿਆਰਥੀ ਮੈਂਬਰਾਂ ਨੇ ਕਵਿਤਾ ਉਚਾਰਨ ਅਤੇ ਨਾਟਕ ਰਾਹੀਂ ਆਤਮ ਹੱਤਿਆ ਨਾ ਕਰਨ ਅਤੇ ਸਹੀ ਜੀਵਨ ਜਾਚ ਅਪਨਾਉਣ ਲਈ ਪ੍ਰੇਰਿਤ ਕੀਤਾ | ਟੇ੍ਰਨਿੰਗ ਪੋ੍ਰਗਰਾਮ ਦੇ ਅੰਤਿਮ ਦਿਨ ਡਾ. ਕੁਮਾਰ ਅਤੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਨਿਰਮਲਜੀਤ ਕੌਰ ਨੇ ਪ੍ਰੋਗਰਾਮ ਦੀ ਸਫਲਤਾ ਲਈ ਪੋ੍ਰਗਰਾਮ ਕੋਆਡੀਨੇਟਰ ਡਾ.ਪੂਨਮਪ੍ਰੀਤ ਕੌਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਤਨਾਅ ਤੋਂ ਦੂਰ ਰਹਿਣ ਅਤੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।