19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ 'ਆਪ' ਸਰਕਾਰ ਨੂੰ ਘੇਰਨ ਦਾ ਫ਼ੈਸਲਾ <br/>

ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ 'ਕਾਗਜ਼ੀ ਨੋਟੀਫਿਕੇਸ਼ਨ' ਜਾਰੀ ਕਰਕੇ ਲਾਗੂ ਕਰਨ ਤੋਂ ਪਿੱਛੇ ਹਟੀ 'ਆਪ' ਸਰਕਾਰ ਖ਼ਿਲਾਫ਼ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵਲੋਂ ਸੰਘਰਸ਼ੀ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ/ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰਾਂ 'ਚ ਰੋਸ ਮਾਰਚ ਕੀਤਾ ਜਾਵੇਗਾ | ਫਰੰਟ ਦੀ ਸੂਬਾ ਕਮੇਟੀ ਮੀਟਿੰਗ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਮਾਝਾ ਜ਼ੋਨ ਕਨਵੀਨਰ ਗੁਰਬਿੰਦਰ ਖਹਿਰਾ ਨੇ ਦੱਸਿਆ ਕਿ ਸੂਬੇ ਦੇ ਹੱਕਾਂ ਦੀ ਰਾਖੀ ਕਰਨ 'ਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਪੁਰਾਣੀ ਪੈਨਸ਼ਨ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਮੁਲਾਜ਼ਮਾਂ 'ਚ ਤਿੱਖੀ ਨਰਾਜ਼ਗੀ ਹੈ | ਆਗੂਆਂ ਸੁਖਜਿੰਦਰ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਰਜੇਸ਼ ਪ੍ਰਾਸ਼ਰ, ਬਿਕਰਮਜੀਤ ਸਿੰਘ, ਨਰੇਸ਼ ਕੁਮਾਰ, ਕਵਲਜੀਤ ਸਿੰਘ, ਕਵਲਜੀਤ ਕੌਰ, ਮੋਨੀਕਾ ਸੋਨੀ ਨੇ ਕਿਹਾ ਕਿ ਆਪ ਸਰਕਾਰ ਦੀ ਪੈਨਸ਼ਨ ਲਾਗੂ ਕਰਨ ਦੀ ਨਕਾਮੀ ਖ਼ਿਲਾਫ਼ ਫਰੰਟ ਵਲੋਂ 31 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਟਰਾਂ ਤੇ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕਰਕੇ ਐੱਨ. ਪੀ. ਐੱਸ. ਮੁਲਾਜਮਾਂ ਨੂੰ ਤਿੱਖੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ਉਪਰੰਤ 'ਆਪ' ਵਿਧਾਇਕਾਂ ਦੇ ਘਰਾਂ ਅਤੇ ਪਾਰਟੀ ਦਫਤਰਾਂ ਵੱਲ ਰੋਸ ਮਾਰਚ ਕਰਕੇ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਇਸ ਦੌਰਾਨ ਜ਼ਿਲ੍ਹਾ ਪੱਧਰੀ ਮੁਜ਼ਾਹਰਿਆਂ ਤੋਂ ਬਾਅਦ ਹਮਖਿਆਲੀ ਧਿਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਐੱਨ. ਐੱਮ. ਓ. ਪੀ. ਐੱਸ. ਦੀ 25 ਨਵੰਬਰ ਨੂੰ ਦਿੱਲੀ 'ਚ ਕੀਤੀ ਜਾਣ ਵਾਲੀ ਦੇਸ਼ ਪੱਧਰੀ ਰੈਲੀ ਦਾ ਸਮਰਥਨ ਕਰਦਿਆਂ ਰੈਲੀ 'ਚ ਸ਼ਮੂਲੀਅਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਦੀਵਾਲੀ ਲਈ ਪਟਾਕਿਆਂ ਦੀ ਖ਼ਰੀਦਦਾਰੀ ਸ਼ੁਰੂ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ 26 ਦੀ ਰੈਲੀ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।