10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਨੂੰ -ਜਥੇਦਾਰ ਹਰਜਾਪ ਸਿੰਘ <br/>

ਅਜੀਤ ਡੈਸਕ 19-10-2025
ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਅਕਤੂਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਜਾਵੇਗਾ | ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ ਨੇ ਦੱਸਿਆ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 20 ਅਕਤੂਬਰ ਦਿਨ ਸੋਮਵਾਰ ਨੂੰ ਪੈਣ ਉਪਰੰਤ ਪਹੁੰਚ ਰਹੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆ ਵਲੋਂ ਸ਼ਹੀਦ ਸਿੰਘਾਂ ਦਾ ਇਤਿਹਾਸ ਸੁਣਾਅ ਕੇ ਸੰਗਤਾਂ ਨੂੰ ਨਿਹਾਲ ਕਰਨਗੇ |
ਇਸ ਮੌਕੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਰਵਿੰਦਰ ਸਿੰਘ ਕਲੱਰਕ, ਸੰਤੋਖ ਸਿੰਘ, ਜਸਕੀਰਤ ਸਿੰਘ ਸੁਲਤਾਨਵਿੰਡ, ਜਰਮਨਜੀਤ ਸਿੰਘ ਸੁਲਤਾਨਵਿੰਡ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਨਵਤੇਜ ਸਿੰਘ ਤੇਜੀ, ਅਮਰਪਾਲ ਸਿੰਘ, ਗੁਰਮੇਜ ਸਿੰਘ ਸੁਲਤਾਨਵਿੰਡ, ਰਣਧੀਰ ਸਿੰਘ, ਦਵਿੰਦਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਯੂ. ਕੇ. ਆਧਾਰਿਤ ਐਸੈਕਸ ਕਲਚਰਲ ਡਾਇਵਰਸਿਟੀ ਪ੍ਰੋਜੈਕਟ ਦੁਆਰਾ ਪਾਰਟੀਸ਼ਨ ਮਿਊਜ਼ੀਅਮ ਵਿਖੇ 'ਵੰਡ ਤੋਂ ਬਾਅਦ : ਇਕ ਸਾ... ਅਗਲੀ ਖ਼ਬਰ ਫੋਰ ਐੱਸ. ਕਾਲਜ ਆਫ ਕਾਮਰਸ ਦੇ ਰੋਟਰੈਕਟ ਕਲੱਬ ਵਲੋਂ ਪ੍ਰੋਜੈਕਟ ਰੌਸ਼ਨੀ 2025 ਤਹਿਤ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।