22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 20-10-2025
ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਸਥਿਤ ਹਰਮਨ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਮੈਡਮ ਕੈਲਾਸ਼ ਰਾਣੀ, ਡਾਇਰੈਕਟਰ ਮੈਡਮ ਨਵਦੀਪ ਕੌਰ ਮਲਹੋਤਰਾ ਅਤੇ ਪਿ੍ੰਸੀਪਲ ਅਸ਼ਵਨੀ ਮਲਹੋਤਰਾ ਨੇ ਜਿੱਥੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਉੱਥੇ ਹੀ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਦੀਵਾਲੀ ਸੰਬੰਧੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿਚ ਗਿੱਧਾ, ਭੰਗੜਾ, ਸਕਿੱਟਾਂ, ਕਵਿਤਾਵਾਂ, ਗਾਣੇ, ਡਾਂਸ ਆਦਿ ਹਨ | ਇਸ ਮੌਕੇ ਹਰਿੰਦਰ ਕੌਰ, ਗੌਰੀ ਸੇਠੀ, ਸੰਤੋਸ਼ ਰਾਣੀ, ਨਿਸ਼ਾ ਸੈਣੀ, ਮਧੂ ਸ਼ਰਮਾ, ਸੀਮਾ, ਸ਼ਰਨਜੀਤ ਕੌਰ, ਹਰਵੀਨ ਕੌਰ, ਬਲਵਿੰਦਰ ਕੌਰ, ਪਰਮਿੰਦਰ ਕੌਰ, ਪ੍ਰਭਜੋਤ ਕੌਰ, ਸੁਮਨ, ਗੁਰਪ੍ਰੀਤ, ਰਾਣੀ, ਮਨਦੀਪ ਕੌਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਪਰਿੰਗ ਫ਼ੀਲਡਜ਼ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।