22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮਹਿੰਗਾਈ ਭੱਤੇ ਦੀ ਕਿਸ਼ਤ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ-ਵਿਜੇ ਪਾਲ ਬਿਲਾਸਪੁਰ, ਸੋਮਪਾਲ <br/>

ਅਜੀਤ ਡੈਸਕ 20-10-2025
ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤਾ ਹੋਇਆ ਕੋਈ ਵੀ ਵਾਅਦਾ ਵਫਾ ਨਹੀਂ ਕੀਤਾ ਹੈ ਜਦਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਤੇ ਮਹਿੰਗਾਈ ਭੱਤੇ ਦੀ ਕਿਸ਼ਤ ਦੇ ਰਹੀ ਹੈ ਜਦੋਂ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਜੋ ਮਹਿੰਗਾਈ ਭੱਤਾ ਸੂਬਾ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਦੇਣਾ ਬਣਦਾ ਹੈ, ਉਹ ਲਗਪਗ ਪਿਛਲੇ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੇ ਪਾਲ ਬਿਲਾਸਪੁਰ ਸੂਬਾ ਪ੍ਰਧਾਨ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਨੇ ਕਰਦਿਆਂ ਕਿਹਾ ਕਿ ਇਸ ਵਾਰ ਦੀਵਾਲੀ ਦੇ ਤਿਉਹਾਰ 'ਤੇ ਲੱਗਦਾ ਸੀ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਮਹਿੰਗਾਈ ਭੱਤੇ ਦੇ ਰੂਪ 'ਚ ਦੇਵੇਗੀ ਪਰ ਸੂਬਾ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ ਜਦੋਂਕਿ ਮਹਿੰਗਾਈ ਦਿਨੋਂ ਦਿਨ ਲੱਕ ਤੋੜ ਰਹੀ ਹੈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸੋਮਪਾਲ ਨੇ ਕਿਹਾ ਕਿ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਹਨ ਪਰ ਉਨ੍ਹਾਂ ਨੇ ਕਦੇ ਵੀ ਆਪਣੇ ਮੁਲਾਜ਼ਮਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਹੀਂ ਕੀਤਾ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦਾ ਬਣਦਾ ਹੱਕ ਦੱਬ ਕੇ ਬੈਠੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਹਿੰਗਾਈ ਭੱਤੇ ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ | ਇਸ ਸਮੇਂ ਅਮੋਲਕ ਸਿੰਘ ਮੀਤ ਪ੍ਰਧਾਨ ਪੰਜਾਬ, ਗੁਰਮੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਸੁਖਪਾਲ ਸਿੰਘ ਲਿੱਤਰਾਂ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਚਰਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਅਰੁਣ ਕੁਮਾਰ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਬਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਗੁਰਮੀਤ ਸਿੰਘ ਨਥਾਣਾ ਚੇਅਰਮੈਨ ਬਠਿੰਡਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਔਲ ਵਿਖੇ ਰਾਜ ਸਭਾ ਮੈਂਬਰ ਡਾ: ਸਾਹਨੀ ਵਲੋਂ ਮਨਾਈ ਦੀਵਾਲੀ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।