22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ਹਿਜ਼ਾਦਾ ਨੰਦ ਕਾਲਜ ਨੇ ਇੰਟਰ-ਕਾਲਜ (ਪੁਰਸ਼) 'ਬੀ' ਡਵੀਜ਼ਨ ਚੈਂਪੀਅਨਸ਼ਿਪ ਟਰਾਫੀ ਜਿੱਤੀ <br/>

ਅਜੀਤ ਡੈਸਕ 20-10-2025
ਅੰਮਿ੍ਤਸਰ, 19 ਅਕਤੂਬਰ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਨੇ ਖੇਡਾਂ ਦੇ ਖੇਤਰ 'ਚ ਦਬਦਬਾ ਕਾਇਮ ਰੱਖਦਿਆਂ ਸਾਲ 2024-2025 ਲਈ ਵੱਕਾਰੀ ਜੀ. ਐੱਨ. ਡੀ. ਯੂ ਇੰਟਰ-ਕਾਲਜ (ਪੁਰਸ਼) 'ਬੀ' ਡਿਵੀਜ਼ਨ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ ਹੈ, ਜੋ ਕਿ 'ਵਰਸਿਟੀ ਦੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਵਲੋਂ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 2024-25 ਦੌਰਾਨ ਸੌਂਪੀ ਗਈ | ਕਾਲਜ ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਕਾਲਜ ਦੇ ਖੇਡ ਵਿਭਾਗ ਦੀ ਸਮਰਪਿਤ ਮਿਹਨਤ ਅਤੇ ਵਿਦਿਆਰਥੀਆਂ ਦੀ ਦਿ੍ੜ ਇੱਛਾ ਸ਼ਕਤੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਲਜ ਸਿਰਫ਼ ਅਕਾਦਮਿਕ ਖੇਤਰ ਹੀ ਨਹੀਂ, ਸਗੋਂ ਖੇਡਾਂ ਵਿਚ ਵੀ ਮੱਲਾਂ ਮਾਰ ਰਿਹਾ ਹੈ | ਇਸ ਮੌਕੇ ਕਾਲਜ ਡਾਇਰੈਕਟਰ ਮਿਸਟਰ ਚਮਨ ਲਾਲ ਅਤੇ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਬੁੱਢਾ ਦਲ ਵਲੋਂ ਗੁ: ਮੱਲ ਅਖਾੜਾ ਪਾ: ਛੇਵੀਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮ... ਅਗਲੀ ਖ਼ਬਰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਔਲ ਵਿਖੇ ਰਾਜ ਸਭਾ ਮੈਂਬਰ ਡਾ: ਸਾਹਨੀ ਵਲੋਂ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।