ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਨਾਲ-ਨਾਲ ਖੇਡ ਮੁਕਾਬਲਿਆਂ ਵਿਚ ਵੀ ਸ਼ਮੂਲੀਅਤ ਕਰਦਿਆਂ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਜ਼ੋਨ ਖਿਲਚੀਆਂ ਵਲੋਂ ਕਰਵਾਈਆਂ ਗਈਆਂ ਜ਼ੋਨਲ ਖੇਡਾਂ ਵਿਚ, ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ, ਵਾਲੀਬਾਲ, ਫੁੱਟਬਾਲ, ਕਿ੍ਕਟ ਅਤੇ ਐਥਲੈਟਿਕਸ ਸਾਰੀਆਂ ਖੇਡਾਂ ਵਿਚੋਂ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਲੜਕਿਆਂ ਅਤੇ ਲੜਕੀਆਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਿਲਆਂ ਦੌਰਾਨ ਸਕੂਲ ਦੇ ਬੱਚਿਆਂ ਨੇ ਵਾਲੀਬਾਲ, ਕਿ੍ਕਟ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਟੇਟ ਪੱਧਰ 'ਤੇ ਆਪਣੀ ਜਗ੍ਹਾ ਬਣਾਈ ਹੈ | ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਚੇਅਰਮੈਨ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ ਅਤੇ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ |