17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼੍ਰੋਮਣੀ ਕਮੇਟੀ ਮੈਂਬਰ ਮੋਠਾਂਵਾਲਾ ਵਲੋਂ ਜਲਾਲਾਬਾਦ ਅਤੇ ਗੁਰੂ ਹਰਿਸਹਾਏ ਦੀ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਣਕ ਤੇ ਨਗਦ ਰਾਸ਼ੀ ਭੇਟ <br/>

ਅਜੀਤ ਡੈਸਕ 23-10-2025
ਅੰਮਿ੍ਤਸਰ, 22 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਵਾਸਤੇ ਕੀਤੇ ਜਾ ਰਹੇ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤਾਂ ਦੇ ਸਹਿਯੋਗ ਨਾਲ ਕਰੀਬ 172 ਕੁਇੰਟਲ ਕਣਕ ਅਤੇ 1 ਲੱਖ 31 ਹਜ਼ਾਰ 300 ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ | ਇਸ ਮੌਕੇ ਸ. ਧਾਮੀ ਨੇ ਸ. ਮੋਠਾਂਵਾਲਾ ਵਲੋਂ ਜਲਾਲਾਬਾਦ ਅਤੇ ਗੁਰੂ ਹਰਿਸਹਾਏ ਦੀ ਸੰਗਤ ਦੇ ਸਹਿਯੋਗ ਨਾਲ ਹੜ੍ਹ ਰਾਹਤ ਫੰਡ ਲਈ ਪਾਏ ਯੋਗਦਾਨ ਲਈ ਧੰਨਵਾਦ ਕੀਤਾ | ਇਸੇ ਦੌਰਾਨ ਆਰੋਗਿਆ ਭਾਰਤੀ ਹੈਲਥ ਕੇਅਰ ਅਤੇ ਮੈਡੀਕਲ ਸੰਸਥਾ ਵਲੋਂ ਸਰਬਜੀਤ ਸਿੰਘ ਆਈਡੀਆ ਰਾਹੀਂ ਹੜ੍ਹ ਪੀੜਤਾਂ ਲਈ 3 ਲੱਖ ਰੁਪਏ ਦਾ ਸਹਿਯੋਗ ਦਿੱਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਦਰਸ਼ਨ ਸਿੰਘ ਮੋਠਾਂਵਾਲਾ, ਅਜੈਬ ਸਿੰਘ ਅਭਿਆਸੀ, ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਸਵ: ਭਾਈ ਰਾਮ ਸਿੰਘ ਨੂੰ ਜਥੇਦਾਰ ਗੜਗੱਜ ਤੇ ਧਾਮੀ ਸਮੇਤ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਵਲੋਂ ਸ... ਅਗਲੀ ਖ਼ਬਰ ਬ੍ਰਹਮਾ ਕੁਮਾਰੀਆਂ ਨੇ ਦੀਵਾਲੀ ਅਤੇ ਭਾਈ ਦੂਜ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।