ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਭਾਈ ਰਾਮ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਇਤਿਹਾਸਕ ਗੁ: ਸ੍ਰੀ ਸੰਗਰਾਣਾ ਸਾਹਿਬ ਤਰਨ ਤਾਰਨ ਰੋਡ ਵਿਖੇ ਹੋਇਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਗਾਇਣ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਭਾਈ ਰਾਮ ਸਿੰਘ ਵਲੋਂ ਆਪਣੀ ਹਯਾਤੀ ਦੌਰਾਨ ਸ਼ੋ੍ਰਮਣੀ ਕਮੇਟੀ, ਦਮਦਮੀ ਟਕਸਾਲ ਵਿਚ ਰਹਿੰਦਿਆਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਕਥਾਵਾਚਕ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸਾਬਕਾ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ, ਕੁਲਵੰਤ ਸਿੰਘ ਮੰਨਣ, ਭਾਈ ਮੋਹਰਮ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਅਕਾਲੀ ਦਲ ਪੁਨਸਰ ਸੁਰਜੀਤ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਭਗਵੰਤ ਸਿੰਘ ਧੰਗੇੜਾ, ਰਜਿੰਦਰ ਸਿੰਘ ਰੂਬੀ, ਅੰਮਿ੍ਤਪਾਲ ਸਿੰਘ ਸੂਚਨਾ ਅਧਿਕਾਰੀ, ਮਨਜੀਤ ਸਿੰਘ ਭੋਮਾ ਦਿੱਲੀ ਕਮੇਟੀ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਰਾਜਵਿੰਦਰ ਸਿੰਘ ਰਾਜਾ ਲਦੇਹ, ਰਣਵੀਰ ਸਿੰਘ ਰਾਣਾ ਲੋਪੋਕੇ, ਰਾਮਗੜੀਆ ਭਾਈ ਬੰਦੀ ਤੋਂ ਹਰਿੰਦਰ ਸਿੰਘ ਪਦਮ, ਅਜੀਤ ਸਿੰਘ ਮਠਾਰੂ, ਸੁਖਵਿੰਦਰ ਸਿੰਘ ਘਟੌੜੇ, ਅਮਰਦੀਪ ਸਿੰਘ ਰਾਜੇਵਾਲ, ਭੁਪਿੰਦਰ ਸਿੰਘ ਪਦਮ, ਪਲਵਿੰਦਰ ਸਿੰਘ ਵਿਰਦੀ, ਸੁਖਦੇਵ ਸਿੰਘ ਮਠਾਰੂ, ਆਲ ਇੰਡੀਆ ਸ: ਜੱਸਾ ਸਿੰੰਘ ਰਾਮਗੜੀਆ ਫੈਡਰੇਸ਼ਨ ਤੋਂ ਪ੍ਰਧਾਨ ਗਿਆਨ ਸਿੰੰਘ ਸੱਗੂ, ਰਾਮਗੜੀਆ ਭਲਾਈ ਬੋਰਡ ਪੰਜਾਬ ਤੋਂ ਸਤਪਾਲ ਸਿੰਘ ਸੋਖੀ ਤੇ ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਮਨਜੀਤ ਸਿੰਘ ਮੰਜ਼ਿਲ, ਲਖਬੀਰ ਸਿੰਘ ਘੁੰਮਣ, ਰਾਜਾਜੰਗ ਤੋਂ ਇਲਾਵਾ ਦਮਦਮੀ ਟਕਸਾਲ ਤੇ ਹੋਰ ਸਿੱਖ ਜਥੇਬੰਦੀਆਂ ਨਾਲ ਸਬੰਧਤ ਆਗੂ ਹਾਜ਼ਰ ਸਨ | ਇਸ ਮੌਕੇ ਜਥੇਦਾਰ ਗੜਗੱਜ ਤੇ ਪ੍ਰਧਾਨ ਧਾਮੀ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਸਵ: ਭਾਈ ਰਾਮ ਸਿੰਘ ਤੇ ਬੇਟੇ ਸਰਤਾਜ ਸਿੰਘ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ ਗਏ |