ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਸਿੱਖ ਕੌਮ ਦੇ ਮਹਾਨ ਵਿਦਵਾਨ ਤੇ ਪ੍ਰਸਿੱਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦੇ ਗ੍ਰਹਿ ਵਿਖੇ ਪਹੁੰਚੇ | ਭਾਈ ਪਿੰਦਰਪਾਲ ਸਿੰਘ ਦਾ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇ: ਮੇਜਰ ਸਿੰਘ ਚੱਕ, ਯੂਥ ਅਕਾਲੀ ਆਗੂ ਦਿਲਰਾਜ ਸਿੰਘ ਗਿੱਲ ਆਦਿ ਵਲੋਂ ਲੋਈ ਗੁਰੂ ਸਾਹਿਬ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |