ਚੱਬਾ, 22 ਅਕਤੂਬਰ (ਜੱਸਾ ਅਨਜਾਣ)-ਅੰਮਿ੍ਤਸਰ-ਝਬਾਲ ਰੋਡ ਅੱਡਾ ਬਹੋੜੂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਵਿਸ਼ੇਸ਼ ਹਾਜ਼ਰੀ ਭਰੀ | ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ | ਜਿਸ ਵਿਚ ਕਵੀਸ਼ਰ ਭਾਈ ਮਲਕੀਤ ਸਿੰਘ ਵਰਪਾਲ ਦੇ ਜਥੇ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ | ਭਾਈ ਪਿੰਦਰਪਾਲ ਸਿੰਘ ਵਲੋਂ ਬੰਦੀ ਛੋੜ ਦਿਵਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਜੀਵਨੀ 'ਤੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਮਾਗਮ ਦੇ ਪ੍ਰਬੰਧਕ ਚੇਅਰਮੈਨ ਹਰਜੀਤ ਸਿੰਘ ਬਹੋੜੂ, ਸਰਪੰਚ ਗੁਰਪਾਲ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਬੇਗ ਸਿੰਘ ਸੋਨੂੰ, ਮਨਜੀਤ ਸਿੰਘ ਕੌੜਾ ਆਦਿ ਵਲੋਂ ਭਾਈ ਪਿੰਦਰਪਾਲ ਸਿੰਘ ਦਾ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ ਗਿਆ | ਇਸ ਦੌਰਾਨ ਤਰਸੇਮ ਸਿੰਘ, ਭਾਗ ਸਿੰਘ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਬੱਬਲ ਸਿੰਘ, ਰੌਮੀ ਸਿੰਘ, ਅੰਗਰੇਜ਼ ਸਿੰਘ, ਬਲਵਿੰਦਰ ਸਿੰਘ ਸਵੀਟ ਵਾਲੇ ਤੇ ਵੱਡੇ ਗਿਣਤੀ 'ਚ ਸੰਗਤਾਂ ਹਾਜ਼ਰ ਸਨ |