17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ-ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਸਾਬਕਾ ਮੰਤਰੀ ਜਥੇ ਗੁਲਜ਼ਾਰ ਸਿੰਘ ਰਣੀਕੇ, ਮਗਵਿੰਦਰ ਸਿੰਘ ਖਾਪਰਖੇੜੀ, ਰਾਣਾ ਰਣਬੀਰ ਸਿੰਘ ਲੋਪੋਕੇ, ਦਿਲਰਾਜ ਸਿੰਘ ਗਿੱਲ, ਅੰਮਿ੍ਤਪਾਲ ਸਿੰਘ ਵਿਖਾਈ ਦਿੰਦੇ ਹੋਏ | ਤਸਵੀਰ : ਰਾਜਿੰਦਰ ਸਿੰਘ ਰੂਬੀ <br/> 23-10-2025
ਅਟਾਰੀ, 22 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਕੇ ਫਿਰ ਵੀ ਜੇਲ੍ਹਾਂ ਵਿਚ ਬੰਦ ਆਪਣੇ ਬੰਦੀ ਕੈਦੀਆਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਇੱਕ ਪਲੇਟਫਾਰਮ 'ਤੇ ਇਕੱਠਿਆਂ ਹੋਣਾ ਪਵੇਗਾ | ਇਹ ਸ਼ਬਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਹੇ | ਜਥੇਦਾਰ ਗੜਗੱਜ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਆਪੋ ਆਪਣੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੇ ਵੀ ਸਿੱਖ ਕੌਮ ਦੇ ਕੌਮੀ ਯੋਧੇ ਜੋ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਦੇ ਹੋਏ ਜੇਲ੍ਹਾਂ ਅੰਦਰ ਬੰਦ ਹਨ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ | ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਪਿਛਲੇ ਦਿਨੀ ਬੰਦੀ ਸਿੱਖ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਰਿਹਾਈ ਦੀ ਉਡੀਕ ਵਿਚ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਈ ਹੋਣੀ ਚਾਹੀਦੀ ਹੈ | ਇਸ ਮੌਕੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਬਕਾ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ, ਜਥੇ. ਮੰਗਵਿੰਦਰ ਸਿੰਘ ਖਾਪੜਖੇੜੀ, ਰਾਣਾ ਅਰਨਬੀਰ ਸਿੰਘ ਲੋਪੋਕੇ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਅੰਮਿ੍ਤਪਾਲ ਸਿੰਘ ਸੂਚਨਾ ਅਧਿਕਾਰੀ, ਦਿਲਰਾਜ ਸਿੰਘ ਗਿੱਲ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਕਰ ਕੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦਾ ਉਮੜਿਆ ਸੈਲਾਬ <br/> ਅਗਲੀ ਖ਼ਬਰ ਜੁੂਆ ਖੇਡ ਰਹੇ ਵਿਅਕਤੀਆਂ ਨੇ ਗੋਲੀ ਚਲਾ ਕੇ ਪਿਉ ਪੁਤਰ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।