ਅੰਮਿ੍ਤਸਰ, 22 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਧਰਮ ਪ੍ਰਚਾਰ ਕਮੇਟੀ ਦੁਆਰਾ ਪ੍ਰਕਾਸ਼ਿਤ ਪੁਸਤਕ 'ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ' ਸੰਗਤ ਅਰਪਣ ਕੀਤੀ ਗਈ | ਇਹ ਪੁਸਤਕ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਡਾ. ਰਾਜਵਿੰਦਰ ਸਿੰਘ ਜੋਗਾ ਵਲੋਂ ਲਿਖੀ ਗਈ ਹੈ | ਇਸ ਮੌਕੇ ਸ: ਧਾਮੀ ਨੇ ਕਿਹਾ ਕਿ ਅੱਜ ਜਾਰੀ ਕੀਤੀ ਪੁਸਤਕ ਵਿਚ ਗੁਰੂ ਸਾਹਿਬ ਨੂੰ ਪ੍ਰਣਾਏ ਗੁਰਸਿੱਖਾਂ ਦੀਆਂ ਜੀਵਨ ਸਾਖੀਆਂ ਨੂੰ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਡਾ. ਜੋਗਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਗਤਾਂ ਇਸ ਪੁਸਤਕ ਤੋਂ ਲਾਹਾ ਪ੍ਰਾਪਤ ਕਰਨਗੀਆਂ | ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਦਰਸ਼ਨ ਸਿੰਘ ਮੋਠਾਂਵਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਅਜੈਬ ਸਿੰਘ ਅਭਿਆਸੀ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸਾਹਬਾਜ਼ ਸਿੰਘ, ਭਗਵੰਤ ਸਿੰਘ ਧੰਗੇੜਾ, ਹਰਭਜਨ ਸਿੰਘ ਵਕਤਾ, ਡਾ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ |
ਧਾਮੀ ਵਲੋਂ ਡਾ. ਜੋਗਾ ਦੀ ਪੁਸਤਕ 'ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ' ਸੰਗਤ ਅਰਪਣ <br/>
ਅਜੀਤ ਡੈਸਕ
23-10-2025