ਕੱਥੂ ਨੰਗਲ/ਚਵਿੰਡਾ ਦੇਵੀ, 22 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ/ ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾ ਕੇ ਉਹਨਾਂ ਨੂੰ ਦਬਾਉਣ ਲਈ ਘੜੀਆਂ ਸਾਜਿਸ਼ਾ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਜੋ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਮਜੀਠੀਆ ਵਿਰੁੱਧ ਦਰਜ ਕੀਤਾ ਹੈ ਉਸ ਦੀ ਆਉਂਦੇ ਦਿਨਾਂ ਵਿੱਚ ਸੱਚਾਈ ਕੋਰਟ ਰਾਹੀਂ ਸਾਹਮਣੇ ਆਵੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੀ ਹਲਕਾ ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਗੱਲਬਾਤ ਕਰਦਿਆਂ ਵਿਚਾਰ ਵਟਾਂਦਰਾ ਕਰਦੇ ਮੌਕੇ ਕੀਤਾ | ਉਹਨਾਂ ਅੱਗੇ ਕਿਹਾ ਕਿ ਕੋਈ ਵੀ ਸਰਕਾਰ ਦੇ ਕਾਲੇ ਕਾਰਨਾਮਿਆਂ ਦੀ ਪੋਲ ਖੋਲਦਾ ਹੈ ਅਤੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰਦਾ ਹੈ ਉਸ ਨੂੰ ਦਬਾਉਣ ਲਈ ਆਪ ਸਰਕਾਰ ਵਲੋਂ ਝੂਠੇ ਕੇਸਾਂ ਵਿੱਚ ਫਸਾਇਆ ਜਾਂਦਾ ਹੈ ਇਹ ਸਰਕਾਰ ਨੂੰ ਚਲਦਾ ਕਰਨ ਲਈ ਸੂਬੇ ਦੇ ਲੋਕ ਬੇਸਬਰੀ ਨਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਲਖਬੀਰ ਸਿੰਘ ਗਿੱਲ, ਐਡਵੋਕੇਟ ਰਕੇਸ਼ ਪ੍ਰੈਸ਼ਰ, ਸਾਬਕਾ ਚੇਅਰਮੈਨ ਗੁਰਵੇਲ ਸਿੰਘ ਅਲਕੜੇ, ਬਾਬਾ ਅਵਤਾਰ ਸਿੰਘ ਅਲਕੜੇ ਸਿੰਘ ਮਾਸਟਰ ਪੁਸਪਿੰਦਰ ਸਿੰਘ, ਵਿਸ਼ਾਲਦੀਪ ਸਿੰਘ ਬਾਜਵਾ,ਸਾਬਕਾ ਸਰਪੰਚ ਜਸਪਾਲ ਸਿੰਘ ਭੋਆ,ਮੈਨੇਜਰ ਜਗਰੂਪ ਸਿੰਘ ਮਜੀਠਾ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ,ਗੁਰਕੀਰਤ ਸਿੰਘ,ਲਵਪ੍ਰੀਤ ਸਿੰਘ ਢੱਡੇ, ਸੰਤੋਖ ਸਿੰਘ ਢੱਡੇ, ਸਤਨਾਮ ਸਿੰਘ, ਪ੍ਰਭਪਾਲ ਸਿੰਘ ਝੰਡੇ, ਆਦਿ ਹਾਜ਼ਰ ਸਨ |